August 5, 2026 7:18 pm

ਦਿੱਲੀ ਆਬਕਾਰੀ ਘੁਟਾਲਾ: ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਨੂੰ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ

Share:

ਨਵੀਂ ਦਿੱਲੀ, 1 ਜੂਨ/ਦਿੱਲੀ ਦੀ ਇੱਕ ਅਦਾਲਤ ਨੇ ‘ਆਪ’ ਆਗੂ ਮਨੀਸ਼ ਸਿਸੋਦੀਆ ਨਾਲ ਅਦਾਲਤ ਅਹਾਤੇ ਵਿਚ ਧੱਕਾਮੁੱਕੀ ਕਰਨ ਦੇ ਮਾਮਲੇ ਵਿਚ ਅੱਜ ਅਧਿਕਾਰੀਆਂ ਨੂੰ 23 ਮਈ ਨੂੰ ਵਾਪਰੀ ਘਟਨਾ ਦੀ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਸ੍ਰੀ ਸਿਸੋਦੀਆ ਨੇ ਦਾਅਵਾ ਕੀਤਾ ਸੀ ਕਿ ਕਥਿਤ ਆਬਕਾਰੀ ਨੀਤੀ ਘੁਟਾਲੇ ਦੀ ਪੇਸ਼ੀ ਵੇਲੇ ਉਸ ਨਾਲ ਪੁਲੀਸ ਸੁਰੱਖਿਆ ਕਰਮੀਆਂ ਵਲੋਂ ਧੱਕਾਮੁੱਕੀ ਕੀਤੀ ਗਈ। ਇਹ ਦੋਸ਼ ਲਾਉਣ ਤੋਂ ਬਾਅਦ ਪੁਲੀਸ ਨੇ ਸਿਸੋਦੀਆ ਨੂੰ ਸਿਰਫ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕਰਨ ਦੀ ਇਜਾਜ਼ਤ ਮੰਗਣ ਵਾਲੀ ਅਰਜ਼ੀ ਵੀ ਦਾਇਰ ਕੀਤੀ ਸੀ ਜਿਸ ਵਿਚ ਕਿਹਾ ਗਿਆ ਕਿ ਸਿਸੋਦੀਆ ਨੂੰ ਅਦਾਲਤ ਵਿੱਚ ਲਿਆਉਣ ਨਾਲ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਸਮਰਥਕ ਇਕੱਠੇ ਹੋ ਜਾਂਦੇ ਹਨ ਜੋ ਕੰਮ ਵਿਚ ਵਿਘਨ ਪਾਉਂਦੇ ਹਨ।

ਸਪੈਸ਼ਲ ਜੱਜ ਐਮ ਕੇ ਨਾਗਪਾਲ ਨੇ ਦੋਵਾਂ ਅਰਜ਼ੀਆਂ ’ਤੇ ਵਿਚਾਰ ਕਰਦਿਆਂ ਸਿਸੋਦੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਸਿਸੋਦੀਆ ਨੂੰ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ’ਚ ਪੇਸ਼ ਕੀਤਾ ਗਿਆ। ਕਾਬਲੇਗੌਰ ਹੈ ਕਿ ਈਡੀ ਵਲੋਂ ‘ਆਪ’ ਆਗੂ ਨੂੰ 9 ਮਾਰਚ ਨੂੰ ਕਥਿਤ ਘੁਟਾਲੇ ਵਿਚ ਸ਼ਮੂਲੀਅਤ ਸਬੰਧੀ ਤਿਹਾੜ ਜੇਲ੍ਹ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨੂੰ ਪਹਿਲਾਂ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ ਜੋ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਕਰ ਰਹੀ ਹੈ।

seculartvindia
Author: seculartvindia

Leave a Comment

Voting poll

[democracy id="1"]

latest news