April 12, 2026 3:14 pm

ਦਿੱਲੀ ਪੁਲੀਸ ਵੱਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਖ਼ਿਲਾਫ਼ ਕੇਸ ਦਰਜ

Share:

ਨਵੀਂ ਦਿੱਲੀ, 28 ਮਈ/ਦਿੱਲੀ ਪੁਲੀਸ ਨੇ ਨਵੇਂ ਸੰਸਦੀ ਭਵਨ ਵੱਲ ਮਾਰਚ ਕਰ ਰਹੇ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਜੰਤਰ ਮੰਤਰ ’ਤੇ ਚੱਲ ਰਹੇ ਧਰਨੇ ਦੇ ਪ੍ਰਬੰਧਕਾਂ ਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਦੰਗੇ ਭੜਕਾਉਣ ਅਤੇ ਸਰਕਾਰੀ ਕਰਮਚਾਰੀ ਦੇ ਕੰਮ ਵਿੱਚ ਵਿਘਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਨੇ ਕਿਹਾ ਕਿ ਜੰਤਰ ਮੰਤਰ ਦੇ 109 ਪ੍ਰਦਰਸ਼ਨਕਾਰੀਆਂ ਸਮੇਤ ਪੂਰੀ ਦਿੱਲੀ ਵਿੱਚ 700 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਇਸ ਸਬੰਧੀ ਆਈਪੀਸੀ ਦੀਆਂ ਧਾਰਾਵਾਂ 188, 186, 353, 332, 352, 147 ਤੇ 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਧਰ, ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹਿਰਾਸਤ ਵਿੱਚ ਲਈਆਂ ਸਾਰੀਆਂ ਮਹਿਲਾ ਪਹਿਲਵਾਨਾਂ ਨੂੰ ਛੱਡ ਦਿੱਤਾ ਗਿਆ ਹੈ। ਪਹਿਲਵਾਨ ਬਜਰੰਗ ਪੂਨੀਆ ਨੂੰ ਵੀ ਛੱਡ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਜੰਤਰ ਮੰਤਰ ’ਤੇ ਮਹਿਲਾ ਮਹਾਂਪੰਚਾਇਤ ਵਿਚ ਪਹਿਲਵਾਨਾਂ ਦਾ ਪੁਲੀਸ ਨਾਲ ਤਕਰਾਰ ਹੋਇਆ। ਪੁਲੀਸ ਨੇ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸੰਗੀਤਾ ਫੋਗਾਟ ਤੇ ਸਾਕਸ਼ੀ ਮਲਿਕ ਨੂੰ ਹਿਰਾਸਤ ਵਿਚ ਲੈ ਲਿਆ ਤੇ ਪਹਿਲਵਾਨਾਂ ਦੇ ਧਰਨੇ ਵਾਲੇ ਟੈਂਟ ਪੁੱਟ ਦਿੱਤੇ। ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਮਾਰਚ ਕੱਢਣਾ ਚਾਹੁੰਦੇ ਸਨ ਪਰ ਪੁਲੀਸ ਨੇ ਉਨ੍ਹਾਂ ਦੀ ਇਕ ਨਾ ਸੁਣੀ। ਪੰਜਾਬ ਤੇ ਹਰਿਆਣਾ ਤੋਂ ਵੀ ਵੱਡੀ ਗਿਣਤੀ ਕਿਸਾਨ ਧਰਨੇ ਵਾਲੀ ਥਾਂ ’ਤੇ ਪੁੱਜੇ। ਹੋਰ ਕਿਸਾਨਾਂ ਨੂੰ ਵੀ ਦਿੱਲੀ ਆਉਣ ਤੋਂ ਰੋਕਣ ਲਈ ਗਾਜ਼ੀਪੁਰ ਸਰਹੱਦ ’ਤੇ ਵੱਡੀ ਗਿਣਤੀ ਪੁਲੀਸ ਤੇ ਰੈਪਿਡ ਐਕਸ਼ਨ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ। ਹਰਿਆਣਾ ਪੁਲੀਸ ਨੇ ਵੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਬੈਰੀਕੇਡਿੰਗ ਕੀਤੀ ਹੋਈ ਸੀ। ਕਿਸਾਨ ਤੇ ਖਾਪ ਆਗੂਆਂ ਹਰਦੀਪ ਅਹਿਲਾਵਤ ਤੇ ਮਹਿੰਦਰ ਨੰਦਾਲ ਨੂੰ ਵੀ ਹਿਰਾਸਤ ਵਿਚ ਲਿਆ ਗਿਆ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news