February 22, 2026 8:35 am

ਦੇਸ਼ ’ਚ ਕਰੋਨਾ ਦੇ 6050 ਨਵੇਂ ਮਾਮਲੇ, ਪੰਜਾਬ ’ਚ ਇਕ ਮੌਤ

Share:

ਨਵੀਂ ਦਿੱਲੀ, 7 ਅਪਰੈਲ/ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 6,050 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,45,104 ਹੋ ਗਈ ਹੈ। ਇਹ ਪਿਛਲੇ 203 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਹੁਣ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 28,303 ਹੋ ਗਈ ਹੈ। ਪਿਛਲੇ ਸਾਲ 16 ਸਤੰਬਰ ਨੂੰ ਦੇਸ਼ ‘ਚ ਵਾਇਰਸ ਦੇ ਰੋਜ਼ਾਨਾ 6,298 ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿੱਚ ਤਿੰਨ, ਕਰਨਾਟਕ ਅਤੇ ਰਾਜਸਥਾਨ ਵਿੱਚ ਦੋ-ਦੋ ਅਤੇ ਦਿੱਲੀ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋ ਗਈ। ਦੇਸ਼ ‘ਚ ਕਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 5,30,943 ਹੋ ਗਈ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news