
ਫਗਵਾੜਾ 08 ਮਈ (ਆਸ਼ੀਸ਼ ਗਾਂਧੀ-ਦੀਕਸ਼ਾ ਗਾਂਧੀ) ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਮੀਤ ਪ੍ਰਧਾਨ ਗੁਰਨਾਮ ਸਿੰਘ ਦੀ ਅਗਵਾਈ ਹੇਠ ਇਕ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਦਾ ਆਯੋਜਨ ਰਵਿੰਦਰ ਨਿਵਾਸ ਵਰਿੰਦਰ ਨਗਰ ਫਗਵਾੜਾ ਵਿਖੇ ਕੀਤਾ ਗਿਆ। ਜਿਸ ਵਿਚ ਦੋਆਬਾ ਰੇਡੀਓ ਯੂ.ਕੇ ਤੋਂ ਸੁਰਜੀਤ ਸਿੰਘ ਰਾਓ ਅਤੇ ਲਾਈਵ ਪੰਜਾਬੀ ਟੀ.ਵੀ. ਯੂ.ਐਸ.ਏ. ਤੋਂ ਚਰਨਜੀਤ ਸਿੰਘ ਜੋਗੀ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਮਕਬੂਲ ਸ਼ਾਇਰ ਬਲਦੇਵ ਰਾਜ ਕੋਮਲ, ਰਵਿੰਦਰ ਸਿੰਘ ਰਾਏ, ਲਸ਼ਕਰ ਢੰਡਵਾੜਵੀ ਤੇ ਹਰਪਾਲ ਸਿੰਘ ਤੋਂ ਇਲਾਵਾ ਹੋਰ ਕਵਿਆਂ ਨੇ ਪੰਜਾਬੀ ਗੀਤ ਅਤੇ ਗਜ਼ਲਾਂ ਪੇਸ਼ ਕੀਤੀਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਸੁਰਜੀਤ ਸਿੰਘ ਰਾਓ ਤੇ ਚਰਨਜੀਤ ਸਿੰਘ ਜੋਗੀ ਨੇ ਆਪਣੇ ਰੇਡੀਓ, ਟੀ.ਵੀ. ਪ੍ਰੋਗਰਾਮਾ ਬਾਰੇ ਜਾਣਕਾਰੀ ਦੇਣ ਦੇ ਨਾਲ ਹੀ ਸਭਾ ਵਲੋਂ ਸਾਹਿਤਕ ਅਤੇ ਸਮਾਜਿਕ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਉਹਨਾਂ ਪੰਜਾਬੀ ਗੀਤ ਗਾ ਕੇ ਵੀ ਖੂਬ ਸਮਾ ਬੰਨਿ੍ਹਆ। ਅਖੀਰ ਵਿਚ ਐਸ.ਡੀ.ਓ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਅਤੇ ਕਵਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਭਰੋਸਾ ਦਿੱਤਾ ਕਿ ਕੇਂਦਰ ਵਲੋਂ ਸਾਹਿਤਕ ਤੇ ਸਮਾਜਿਕ ਖੇਤਰ ਵਿਚ ਸਰਗਰਮੀਆਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਕੇਂਦਰ ਵਲੋਂ ਮੁੱਖ ਮਹਿਮਾਨਾ ਨੂੰ ਵਿਦੇਸ਼ਾਂ ‘ਚ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਡਾ. ਐਸ.ਪੀ. ਮਾਨ, ਲਵਪ੍ਰੀਤ ਸਿੰਘ ਰਾਏ, ਗੁਰਨਾਮ ਸਿੰਘ, ਖੁਸ਼ਪ੍ਰੀਤ ਕੌਰ ਆਦਿ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।