ਨਵੀਂ ਦਿੱਲੀ, 12 ਮਾਰਚ/ਰਾਜ ਸਭਾ ਦੇ ਚੇਅਰਪਰਸਨ ਜਗਦੀਪ ਧਨਖੜ ਨੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਪਹਿਲਾਂ ਐਤਵਾਰ ਨੂੰ ਮੀਟਿੰਗ ਕਰਕੇ ਸਦਨ ਵਿੱਚ ਵਿਘਨ ਨੂੰ ਰੋਕਣ ਦੇ ਤਰੀਕਿਆਂ ਬਾਰੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਤੋਂ ਵਿਚਾਰ ਮੰਗੇ। ਵਿਰੋਧੀ ਧਿਰ ਦੇ ਮੈਂਬਰਾਂ ਨੇ ਗੈਰ-ਭਾਜਪਾ ਸਰਕਾਰਾਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਅਤੇ ਧਨਖੜ ਦੇ ਨਿੱਜੀ ਸਟਾਫ ਨੂੰ ਸੰਸਦੀ ਕਮੇਟੀਆਂ ’ਚ ਨਿਯੁਕਤ ਕਰਨ ਦੇ ਕਦਮ ਦਾ ਮੁੱਦਾ ਚੁੱਕਿਆ। ਸੂਤਰਾਂ ਨੇ ਕਿਹਾ ਕਿ ਆਗੂਆਂ ਨਾਲ ਮੀਟਿੰਗ ਦੌਰਾਨ ਉਪ ਰਾਸ਼ਟਰਪਤੀ ਧਨਖੜ ਨੇ ਮੁੱਖ ਤੌਰ ’ਤੇ ਇਹ ਮੁੱਦਿਆ ਉਭਾਰਿਆ ਕਿ ਕੀ ਸਦਨ ’ਚ ਵਿਘਨ ਪਾਉਣ ਦੀ ਆਗਿਆ ਦਿੱਤੀ ਜਾ ਸਕਦੀ ਹੈ ਅਤੇ ਕੀ ਸਦਨ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਮ ’ਤੇ ਮੈਂਬਰਾਂ ਨੂੰ ਧਾਰਾ 105 ਅਨੁਸਾਰ ਸੂਚਨਾ ਸਾਂਝੀ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਅਡਾਨੀ-ਹਿੰਡਨਬਰਗ ਮੁੱਦੇ ’ਤੇ ਹੰਗਾਮਾ ਹੋਇਆ ਸੀ ਕਿਉਂਕਿ ਵਿਰੋਧੀ ਧਿਰ ਜੇਪੀਸੀ ਜਾਂਚ ਦੀ ਮੰਗ ਕਰ ਰਹੀ ਸੀ। -ਪੀਟੀਆਈ
ਧਨਖੜ ਨੇ ਮੈਂਬਰਾਂ ਤੋਂ ਸੰਸਦ ’ਚ ਵਿਘਨ ਰੋਕਣ ਦੇ ਤਰੀਕਿਆਂ ਬਾਰੇ ਵਿਚਾਰ ਮੰਗੇ
Share:
Voting poll
What does "money" mean to you?