February 4, 2026 5:21 pm

ਧਾਨ ਮੰਤਰੀ ਖਾਮੋਸ਼, ਭਾਜਪਾ ਤੇ ਆਰਐੱਸਐੱਸ ਵੀ ਖਾਮੋਸ਼ – ਸਿੱਬਲ ਨੇ ਸਰਕਾਰ ਦੀ ਖਾਮੋਸ਼ੀ ’ਤੇ ਸਵਾਲ ਉਠਾਏ

Share:

ਨਵੀਂ ਦਿੱਲੀ, 3 ਜੂਨ/ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਮਹਿਲਾ ਭਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਣ ਸਿੰਘ ’ਤੇ ਲਾਏ ਗਏ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੱਤਾਧਾਰੀ ਭਾਜਪਾ ਦੀ ਖਾਮੋਸ਼ੀ ’ਤੇ ਸਵਾਲ ਖੜ੍ਹੇ ਕੀਤੇ ਹਨ। ਜ਼ਿਕਰਯੋਗ ਹੈ ਕਿ ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ ਅਤੇ ਬਤੌਰ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਵਿੱਚ ਭਲਵਾਨਾਂ ਦੇ ਕੇਸ ਦੀ ਪੈਰਵੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਅੱਜ ਸੁਨੇਹਾ ਦਿੱਤਾ, ‘‘ਸਬੂਤਾਂ ਅਤੇ ਲੋਕਾਂ ਦੇ ਰੋਸ ਦੇ ਬਾਵਜੂਦ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਖਾਮੋਸ਼ ਹਨ, ਭਾਜਪਾ ਤੇ ਆਰਐੱਸਐੱਸ ਵੀ ਖਾਮੋਸ਼ ਹੈ।’’ ਉਨ੍ਹਾਂ ਨੇ ਭਾਜਪਾ ਸਰਕਾਰ ਦੇ ਨਾਅਰੇ ‘ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ’ ’ਤੇ ਤਨਜ਼ ਕਰਦਿਆਂ ਟਵਿੱਟਰ ਸੁਨੇਹੇ ਵਿੱਚ ਕਿਹਾ, ‘‘ਸਭ ਕਾ ਸਾਥ ਨਹੀਂ, ਬ੍ਰਿਜ ਭੂਸ਼ਣ ਕਾ ਸਾਥ।’’ ਕਾਬਿਲੇਗੌਰ ਹੈ ਕਿ ਦਿੱਲੀ ਪੁਲੀਸ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਦੋ ਪਰਚੇ ਦਰਜ ਕੀਤੇ ਹਨ। ਇਹ ਪਰਚੇ ਛੇ ਮਹਿਲਾ ਭਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਦਰਜ ਕੀਤੇ ਗਏ ਹਨ।-ਪੀਟੀਆਈ 

seculartvindia
Author: seculartvindia

Leave a Comment

Voting poll

What does "money" mean to you?
  • Add your answer

latest news