
ਨਵੀਂ ਦਿੱਲੀ, 4 ਨਵੰਬਰ/ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਹਵਾ ਦੀ ਰਫ਼ਤਾਰ ਬਿਹਤਰ ਹੋਣ ਕਾਰਨ ਰਾਤ ਪ੍ਰਦੂਸ਼ਣ ਦੇ ਪੱਧਰ ਵਿੱਚ ਮਾਮੂਲੀ ਗਿਰਾਵਟ ਆਈ ਹੈ ਪਰ ਹਾਲੇ ਵੀ ਵਿਸ਼ਵ ਸਿਹਤ ਸੰਗਠਨ ਵੱਲੋਂ ਤੈਅ ਮਾਪਦੰਡਾਂ ਤੋਂ 80 ਗੁਣਾ ਵੱਧ ਹੈ ਪ੍ਰਦੂਸ਼ਤ ਹੈ। ਧੁੰਦ ਦੀ ਸੰਘਣੀ ਨੁਕਸਾਨਦੇਹ ਪਰਤ ਨੇ ਅੱਜ ਲਗਾਤਾਰ ਪੰਜਵੇਂ ਦਿਨ ਸ਼ਹਿਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਡਾਕਟਰਾਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਹਵਾ ਪ੍ਰਦੂਸ਼ਣ ਬੱਚਿਆਂ ਅਤੇ ਬਜ਼ੁਰਗਾਂ ਵਿੱਚ ਸਾਹ ਅਤੇ ਅੱਖਾਂ ਦੀਆਂ ਸਮੱਸਿਆਵਾਂ ਨੂੰ ਵਧਾ ਰਿਹਾ ਹੈ।