August 4, 2026 3:18 pm

ਨਰਿੰਦਰ ਮੋਦੀ ਨੇ ਅੱਜ ਧਾਰਮਿਕ ਰਹੁ-ਰੀਤਾਂ ਨਾਲ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ

Share:

ਨਵੀਂ ਦਿੱਲੀ, 28 ਮਈ/ਕਾਂਗਰਸ ਸਣੇ ਹੋਰਨਾਂ ਵਿਰੋਧੀ ਧਿਰਾਂ ਵੱਲੋਂ ਕੀਤੇ ਬਾਈਕਾਟ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਧਾਰਮਿਕ ਰਹੁ-ਰੀਤਾਂ ਨਾਲ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਤਾਮਿਲ ਨਾਡੂ ਤੋਂ ਵਿਸ਼ੇਸ਼ ਤੌਰ ’ਤੇ ਆਏ ‘ਅਧਿਨਾਮਾਂ’ ਦੇ ਆਸ਼ੀਰਵਾਦ ਨਾਲ ਸ੍ਰੀ ਮੋਦੀ ਨੇ ਇਤਿਹਾਸਕ ਸੇਂਗੋਲ ਨੂੰ ਲੋਕ ਸਭਾ ਚੈਂਬਰ ਵਿੱਚ ਸਪੀਕਰ ਦੇ ਆਸਨ ਨਾਲ ਸਥਾਪਤ ਕੀਤਾ। ਇਸ ਦੌਰਾਨ ਉਦਘਾਟਨ ਸਮਾਗਮ ਦੇ ਦੂਜੇ ਪੜਾਅ ਤਹਿਤ ਨਵੀਂ ਸੰਸਦੀ ਇਮਾਰਤ ਦੇ ਹੇਠਲੇ ਸਦਨ ’ਚ ਜੁੜੇ ਦੋਵਾਂ ਸਦਨਾਂ ਦੇ ਮੈਂਬਰਾਂ ਤੇ ਹੋਰਨਾਂ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀਂ’ ਪਲ ਹੈ। ਉਨ੍ਹਾਂ ਨਵੀਂ ਸੰਸਦ ਨੂੰ 140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਤੇ ਸੁਫ਼ਨਿਆਂ ਦਾ ਪ੍ਰਤੀਬਿੰਬ ਦੱਸਿਆ।

seculartvindia
Author: seculartvindia

Leave a Comment

Voting poll

[democracy id="1"]

latest news