February 4, 2026 5:09 pm

ਨਵਜੋਤ ਸਿੱਧੂ 10 ਮਹੀਨਿਆਂ ਬਾਅਦ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ

Share:

ਪਟਿਆਲਾ, 1 ਅਪਰੈਲ/ਕਾਂਗਰਸੀ ਆਗੂ ਨਵਜੋਤ ਸਿੱਧੂ 10 ਮਹੀਨਿਆਂ ਤੋਂ ਬਾਅਦ ਅੱਜ ਸ਼ਾਮ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ। ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਉਹ ਜੇਲ੍ਹ ਤੋਂ ਕੁਝ ਦੂਰ ਤਕ ਪੈਦਲ ਗਏ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਨੂੰ ਰੋਡਰੇਜ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ  ਕਿਹਾ ਕਿ ਸਰਕਾਰ ਖੌਫ਼ ਵਿੱਚ ਹੈ ਤੇ ਉਹ ਸੱਚ ਨਹੀਂ ਸੁਣਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਇਕ ਕ੍ਰਾਂਤੀ ਦਾ ਨਾਂ ਹੈ। ਪਹਿਲਾਂ ਉਮੀਦ ਕੀਤੀ ਜਾ ਰਹੀ ਸੀ ਕਿ ਸਿੱਧੂ ਨੂੰ ਬਾਅਦ ਦੁਪਹਿਰ ਰਿਹਾਅ ਕਰ ਦਿੱਤਾ ਜਾਵੇਗਾ ਪਰ ਉਨ੍ਹਾਂ ਦੀ ਰਿਹਾਈ ਸ਼ਾਮ 5.53 ਵਜੇ ਹੋਈ। ਜਦੋਂ ਉਹ ਜੇਲ੍ਹ ’ਚੋਂ ਬਾਹਰ ਆਏ ਤਾਂ ਉਨ੍ਹਾਂ ਨੇ ਅਸਮਾਨੀ ਰੰਗ ਦੀ ਜੈਕਟ ਪਹਿਨੀ ਹੋਈ ਸੀ। ਉਨ੍ਹਾਂ ਨੂੰ 1988 ਵਿੱਚ ਵਾਪਰੇ ਰੋਡਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬੀਤੇ ਸਾਲ 20 ਮਈ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news