February 4, 2026 5:38 pm

ਨਵ-ਨਿਯੁਕਤ ਅਧਿਆਪਕ ਫਰੰਟ ਅਤੇ ਲੈਕਚਰਾਰ ਯੂਨੀਅਨ ਵੱਲੋਂ ਬਦਲੀਆਂ ਦੀ ਮੰਗ ਨੂੰ ਲੈ ਕੇ ਬੈਠਕ

Share:

ਦਲਜੀਤ ਕੌਰ/ਸੰਗਰੂਰ, 12 ਜੂਨ, 2023: ਨਵ ਨਿਯੁਕਤ ਅਧਿਆਪਕ ਫਰੰਟ ਪੰਜਾਬ ਅਤੇ 569 ਨਵ ਨਿਯੁਕਤ ਲੈਕਚਰਾਰ ਯੂਨੀਅਨ ਵੱਲੋਂ ਸਾਂਝੇ ਰੂਪ ਵਿੱਚ ਬਦਲੀਆ ਦੀ ਮੰਗ ਨੂੰ ਲੈ ਕੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦੇ ਹੋਏ ਨਵ-ਨਿਯੁਕਤ ਅਧਿਆਪਕ ਫਰੰਟ ਦੇ ਆਗੂ ਗੁਰਪ੍ਰੀਤ ਸਿੰਘ ਨਾਭਾ ਨੇ ਕਿਹਾ ਕਿ ਆਪਣੇ ਜ਼ਿਲ੍ਹਿਆਂ ਵਿੱਚ ਲੈਕਚਰਾਰ ਦੀਆਂ ਬਹੁਤ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਬਹੁਤ ਸਾਰੇ ਲੈਕਚਰਾਰ ਦੀ ਨਿਯੁਕਤੀ ਘਰਾਂ ਤੋਂ ਦੂਰ ਬਾਰਡਰ ਏਰੀਆ ਵਿਚ ਕੀਤੀ ਗਈ। 569 ਨਵ-ਨਿਯੁਕਤ ਲੈਕਚਰਾਰ ਯੂਨੀਅਨ ਦੇ ਸੂਬਾ ਆਗੂ ਗੁਰਦੀਪ ਸਿੰਘ ਅਤੇ ਮੈਡਮ ਅਮਨਦੀਪ ਕੌਰ ਨੇ ਕਿਹਾ ਕਿ ਘਰਾਂ ਤੋਂ ਦੂਰ ਰਹਿ ਕੇ ਲੈਕਚਰਾਰ ਮਾਨਸਿਕ ਅਤੇ ਪਰਿਵਾਰਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਯੂਨੀਅਨ ਦੇ ਆਗੂ ਕੁਲਦੀਪ ਸਿੰਘ ਅਤੇ ਮਾਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਨਵ ਨਿਯੁਕਤ ਮਾਸਟਰ ਕੇਡਰ (3704, 2392) ਦੇ ਅਧਿਆਪਕਾਂ ਨੂੰ ਬਦਲੀ ਵਿੱਚ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਹੀ ਮੌਜੂਦਾ ਸਮੇਂ ਵਿੱਚ ਹੋ ਰਹੀਆਂ ਆਨਲਾਈਨ ਬਦਲੀਆਂ ਵਿਚ ਮੌਕਾ ਦਿੱਤਾ ਜਾਵੇ।
ਇਸ ਮੌਕੇ ਨਵ ਨਿਯੁਕਤ ਅਧਿਆਪਕ ਫਰੰਟ ਪੰਜਾਬ ਅਤੇ 569 ਨਵ ਨਿਯੁਕਤ ਲੈਕਚਰਾਰ ਯੂਨੀਅਨ ਵੱਲੋਂ ਸਾਂਝੇ ਰੂਪ ਵਿੱਚ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਲੈਕਚਰਾਰ ਨਰਿੰਦਰ ਸਿੰਘ, ਸੰਦੀਪ ਸਿੰਘ ਪਰਮਿੰਦਰ ਸਿੰਘ, ਮਲਕੀਤ ਸਿੰਘ ਤੋਂ ਇਲਾਵਾ ਮੈਡਮ ਰੁਪਿੰਦਰ ਕੌਰ, ਅਮਨਦੀਪ ਕੌਰ, ਜੋਤੀ ਰਾਣੀ ਤੇ ਸਰਬਜੀਤ ਕੌਰ ਹਾਜ਼ਰ ਰਹੇ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news