
ਕਾਠਮੰਡੂ, 4 ਨਵੰਬਰ/ਪੱਛਮੀ ਨੇਪਾਲ ਦੇ ਦੂਰ-ਦੁਰਾਡੇ ਪਹਾੜੀ ਖੇਤਰ ਵਿਚ ਸ਼ੁੱਕਰਵਾਰ ਅੱਧੀ ਰਾਤ ਨੂੰ ਆਏ 6.4 ਸ਼ਿੱਦਤ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ ਘੱਟ ਤੋਂ ਘੱਟ 145 ਵਿਅਕਤੀਆਂ ਦੀ ਮੌਤ ਹੋ ਗਈ ਅਤੇ 140 ਤੋਂ ਵੱਧ ਜ਼ਖ਼ਮੀ ਹੋ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਦੇ ਅਨੁਸਾਰ ਭੂਚਾਲ ਰਾਤ 11.47 ਵਜੇ ਆਇਆ, ਜਿਸ ਦਾ ਕੇਂਦਰ ਜਾਜਰਕੋਟ ਜ਼ਿਲ੍ਹੇ ਵਿੱਚ ਸੀ। ਭੂਚਾਲ ਦਾ ਅਸਰ ਕਾਠਮੰਡੂ, ਇਸ ਦੇ ਆਸਪਾਸ ਦੇ ਜ਼ਿਲ੍ਹਿਆਂ ਅਤੇ ਇੱਥੋਂ ਤੱਕ ਗੁਆਂਢੀ ਦੇਸ਼ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਵੀ ਮਹਿਸੂਸ ਕੀਤਾ ਗਿਆ।