July 13, 2025 12:45 am

ਪਹਿਲਵਾਨਾਂ ਦੇ ਜੌਨ ਸ਼ੋਸ਼ਣ ਖਿਲਾਫ਼ ਜੰਤਰ ਮੰਤਰ ਵਿਖੇ ਚੱਲ ਰਹੇ ਸੰਘਰਸ਼ ਵਿੱਚ 12 ਮਈ ਨੂੰ ਕਾਫ਼ਲੇ ਸ਼ਾਮਲ ਹੋਣਗੇ: ਹਰਦਾਸਪੁਰਾ

Share:

ਦਲਜੀਤ ਕੌਰ/ਮਹਿਲ ਕਲਾਂ, 7 ਮਈ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਪਹਿਲਵਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ 12 ਮਈ ਨੂੰ ਪੰਜਾਬ ਵਿੱਚੋਂ ਸ਼ਮੂਲੀਅਤ ਲਈ ਬਲਾਕ ਮਹਿਲਕਲਾਂ ਦੀ ਮੀਟਿੰਗ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲਕਲਾਂ ਵਿਖੇ ਹੋਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਇਕਾਈਆਂ ਦੇ ਆਗੂਆਂ ਨੇ ਭਾਗ ਲਿਆ।

ਇਸ ਸਮੇਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਅਮਰਜੀਤ ਸਿੰਘ ਠੁੱਲੀਵਾਲ, ਜਗਰੂਪ ਸਿੰਘ ਗਹਿਲ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ, ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਦੋ ਐੱਫ.ਆਈ.ਆਰ ਦਰਜ ਹੋਣ ਦੇ ਬਾਵਜੂਦ ਵੀ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਹਾਲਾਂ ਕਿ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਇਨ੍ਹਾਂ ਪਹਿਲਵਾਨਾਂ ਨੇ ਕਈ ਮਹੀਨੇ ਪਹਿਲਾਂ ਬ੍ਰਿਜ ਭੂਸ਼ਨ ਸਿੰਘ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ, ਪਰ ਪੁਲੀਸ ਨੇ ਉਹਨਾਂ ਦੀ ਸ਼ਿਕਾਇਤ ਤੇ ਕੋਈ ਕਾਰਵਾਈ ਨਹੀਂ ਕੀਤੀ। ਇਨ੍ਹਾਂ ’ਚੋਂ ਇੱਕ ਪਹਿਲਵਾਨ ਨਾਬਾਲਗ ਵੀ ਹੈ। ਚਾਰ ਮਹੀਨੇ ਪਹਿਲਾਂ ਦੋਸ਼ਾਂ ਦੀ ਜਾਂਚ ਲਈ ਬਣੀ ਕਮੇਟੀ ਵੱਲੋਂ ਆਪਣੀ ਰਿਪੋਰਟ ਅਪ੍ਰੈਲ ਦੇ ਪਹਿਲੇ ਹਫਤੇ ਪੇਸ਼ ਕਰ ਦੇਣ ਦੇ ਬਾਵਜ਼ੂਦ ਉਸ ਖ਼ਿਲਾਫ਼ ਕਾਰਵਾਈ ਨਹੀਂ ਹੋਈ।

ਆਗੂਆਂ ਨੇ ਕਿਹਾ ਕਿ ਇਹਨਾਂ ਕੁੜੀਆਂ ਨੇ ਅੰਤਰਰਾਸ਼ਟਰੀ ਪੱਧਰ ਤੇ ਮੈਡਲ ਜਿੱਤੇ ਹਨ,ਇਸ ਦੇ ਬਾਵਜੂਦ ਇਹਨਾਂ ਦੀ ਸੁਣਵਾਈ ਨਹੀਂ ਹੋ ਰਹੀ ਤਾਂ ਦੇਸ਼ ਦੇ ਹਾਲਾਤਾਂ ਦਾ ਭਲੀ ਭਾਂਤ ਅੰਦਾਜ਼ਾ ਲਾਇਆ ਜਾ ਸਕਦਾ ਹੈ। ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਔਰਤਾਂ ਵਿਰੋਧੀ ਮਾਨਸਿਕਤਾ ਦੀਆਂ ਪਹਿਲਾਂ ਹੀ ਬਹੁਤ ਉਦਾਹਰਨਾਂ ਹਨ ਪਰ ਇਸ ਘਟਨਾ ਨੇ ਦੁਬਾਰਾ ਫਿਰ ਕੇਂਦਰ ਸਰਕਾਰ ਦੀ ਅਸਲੀਅਤ ਉਜਾਗਰ ਕਰ ਦਿੱਤੀ ਹੈ। ਇੱਕ ਪਾਸੇ ਪ੍ਰਧਾਨ ਮੰਤਰੀ ਕੌਮਾਂਤਰੀ ਪੱਧਰ ਦੀਆਂ ਪ੍ਰਾਪਤੀਆਂ ਸਮੇਂ ਆਪਣੀ ਰਿਹਾਇਸ਼ ਤੇ ਸੱਦਕੇ ਸਨਮਾਨ ਕਰਨ ਦਾ ਵਿਖਾਵਾ ਕਰਦਾ ਹੈ,ਦੂਜੇ ਪਾਸੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਣ ਤੋਂ ਬਾਅਦ ਜ਼ੁਬਾਨ ਨੂੰ ਤਾਲਾ ਲਗਾਕੇ ਬੈਠਾ ਹੈ। ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗੋਦੀ ਮੀਡੀਏ ਰਾਹੀਂ ਪਹਿਲਵਾਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਦੀਆਂ ਸਾਜ਼ਿਸ਼ਾਂ ਰਚਣ ਦੀ ਖੁੱਲ੍ਹ ਦਿੱਤੀ ਹੋਈ ਹੈ।

ਇਸ ਸਮੇਂ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ 7 ਪਹਿਲਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਬਿਨਾਂ ਕਿਸੇ ਹੋਰ ਦੇਰੀ ਦੇ ਬ੍ਰਿਜ ਭੂਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਲਈ ਰਾਹ ਪੱਧਰਾ ਕਰੇ। ਦਿੱਲੀ ਪੁਲਿਸ ਗ੍ਰਿਫ਼ਤਾਰੀ ਤੋਂ ਪਹਿਲਾਂ ਪੜਤਾਲ ਦੇ ਬਹਾਨੇ ਉਸ ਨੂੰ ਬਚਾਉਣ ਤੇ ਤੁਲੀ ਹੋਈ ਹੈ। ਇਸ ਲਈ ਬੀਕੇਯੂ ਡਕੌਂਦਾ ਦੇ ਆਗੂਆਂ ਨੇ ਪਹਿਲਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਪੁਲਿਸ ਅਤੇ ਹਕੂਮਤ ਹਰ ਜਬਰ ਅੱਗੇ ਪੂਰੇ ਦ੍ਰਿੜ ਇਰਾਦੇ ਨਾਲ ਡਟੇ ਰਹਿਣ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਉਹਨਾਂ ਦੇ ਸੰਘਰਸ਼ ਦੀ ਹਰ ਸੰਭਵ ਮੱਦਦ ਜਾਰੀ ਰਹੇਗੀ। 12 ਮਈ ਨੂੰ ਇਨ੍ਹਾਂ ਪਹਿਲਵਾਨਾਂ ਦੇ ਘੋਲ ਵਿੱਚ ਬਲਾਕ ਮਹਿਲਕਲਾਂ ਵਿੱਚੋਂ ਕਿਸਾਨ ਮਰਦ-ਔਰਤਾਂ ਦੇ ਕਾਫ਼ਲੇ ਜੰਤਰ ਮੰਤਰ ਵਿਖੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਆਗੂਆਂ ਕਿਹਾ ਕਿ ਮਹਿਲਕਲਾਂ ਦੀ ਸੰਗਰਾਮੀ ਧਰਤੀ ਨੇ ਸਾਂਝੇ ਸੰਘਰਸ਼ਾਂ ਦੀ ਸੰਗਰਾਮੀ ਵਿਰਾਸਤ ਨੂੰ ਆਪਣੀ ਬੁੱਕਲ ਵਿੱਚ ਸਾਂਭਿਆ ਹੋਇਆ ਹੈ।

ਇਸ ਸਮੇਂ ਅਮਰਜੀਤ ਸਿੰਘ ਠੁੱਲੀਵਾਲ, ਗੁਰਸੇਵਕ ਸਿੰਘ ਮਾਂਗੇਵਾਲ, ਭਾਗ ਸਿੰਘ, ਸੁਖਦੇਵ ਸਿੰਘ ਕੁਰੜ, ਬਹਾਦਰ ਸਿੰਘ ਸਹਿਜੜਾ, ਅਮਨਜੀਤ ਸਿੰਘ ਜੱਗੀ, ਕਾਲਾ ਰਾਏਸਰ, ਜੱਗਾ ਸਿੰਘ, ਪ੍ਰੀਤਮ ਸਿੰਘ ਮਹਿਲਕਲਾਂ, ਮੁਕੰਦ ਸਿੰਘ ਹਰਦਾਸਪੁਰਾ, ਲਾਲ ਸਿੰਘ, ਅਮਲਾ ਸਿੰਘ, ਸੁਖਵਿੰਦਰ ਸਿੰਘ ਕਲਾਲਮਾਜਰਾ, ਜਗਦੇਵ ਸਿੰਘ ਅਤੇ ਜਗਰੂਪ ਸਿੰਘ ਨਿਹਾਲੂਵਾਲ ਨੇ ਕਿਹਾ ਕਿ ਜਥੇਬੰਦਕ ਮਜਬੂਤੀ ਲਈ ਪਿੰਡਾਂ ਵਿੱਚੋਂ ਛਿਮਾਹੀ ਫੰਡ ਮੁਹਿੰਮ ਪੂਰੇ ਯੋਜਨਾਬੱਧ ਢੰਗ ਨਾਲ ਜਾਰੀ ਰੱਖੀ ਜਾਵੇ ਕਿਉਂਕਿ ਆਉਣ ਵਾਲੇ ਸਮੇਂ ਦੀਆਂ ਵੱਡੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਫੰਡ ਦੀ ਅਹਿਮੀਅਤ ਬਹੁਤ ਜ਼ਿਆਦਾ ਹੈ। ਆਗੂਆਂ ਵਿਸ਼ਵਾਸ ਦਿਵਾਇਆ ਕਿ ਦਿੱਲੀ ਜੰਤਰ ਮੰਤਰ ਪਹਿਲਵਾਨ ਖਿਡਾਰਨਾਂ ਦੇ ਘੋਲ ਵਿੱਚ ਸ਼ਾਮਲ ਹੋਣ ਲਈ ਪੂਰਾ ਉਤਸ਼ਾਹ ਹੈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news