February 4, 2026 8:19 pm

ਪਹਿਲਵਾਨਾਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਦਿੱਤੇ ਮੰਗ ਪੱਤਰ – ਪੁਤਲੇ ਫੂਕਣ ਦਾ ਸਿਲਸਿਲਾ ਦਸਵੇਂ ਦਿਨ ਵੀ ਜਾਰੀ

Share:

ਦਲਜੀਤ ਕੌਰ/ਚੰਡੀਗੜ੍ਹ/ਬਰਨਾਲਾ, 16 ਮਈ, 2023: ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਪਹਿਲਵਾਨਾਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਪਣੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਪੰਜਾਬ ਦੇ 13 ਜ਼ਿਲਿਆਂ ਵਿੱਚ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਮਾਮਲਾ ਦਰਜ਼ ਹੋਏ ਨੂੰ ਹਫ਼ਤਾ ਹੋ ਚੱਲਿਆ ਹੈ ਪਰ ਅੱਜ ਤੱਕ ਵੀ ਉਸ ਗੁੰਡੇ ਨੂੰ ਗਿਰਫ਼ਤਾਰ ਨਹੀਂ ਕੀਤਾ ਗਿਆ।
ਦੱਸਣਯੋਗ ਹੈ ਕਿ ਬ੍ਰਿਜ ਭੂਸ਼ਣ ਖਿਲਾਫ ਇੱਕ ਮਾਮਲਾ ਨਾਬਾਲਗ ਨਾਲ ਜਿਨਸੀ ਦੁਰਵਿਹਾਰ ਕਰਨ ਦਾ ਵੀ ਹੈ ਅਤੇ ਪੋਕਸੋ ਐਕਟ ਅਧੀਨ ਐਫ਼ ਆਈ ਆਰ ਦਰਜ ਹੋਈ ਹੈ। ਇਹ ਤਰਾਂ ਦੇ ਮਾਮਲੇ ਵਿੱਚ ਮੁਲਜ਼ਮ ਦੀ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੁੰਦੀ ਹੈ। ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਇਹਨਾਂ ਕੁੜੀਆਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ, ਇਸ ਨਾਲ ਖੇਡਾਂ ਦੇ ਖੇਤਰ ਵਿੱਚ ਕੁੜੀਆਂ ਦਾ ਰਾਹ ਬੜਾ ਔਖਾ ਹੋ ਜਾਵੇਗਾ।
ਪੰਜਾਬ ਦੇ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਮੋਗਾ, ਲੁਧਿਆਣਾ, ਮਲੇਰਕੋਟਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ ਅਤੇ ਮੁਕਤਸਰ ਸਾਹਿਬ ਵਿਖੇ ਮੰਗ ਪੱਤਰ ਜਥੇਬੰਦੀ ਦੀਆਂ ਜ਼ਿਲ੍ਹਾ ਕਮੇਟੀਆਂ ਦੀ ਅਗਵਾਈ ਵਿੱਚ ਦਿੱਤੇ ਗਏ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਪਹਿਲਵਾਨਾਂ ਦੇ ਸੰਘਰਸ਼ ਦੀ ਜਿੱਤ ਤੱਕ ਹਰ ਸੰਭਵ ਮੱਦਦ ਕੀਤੀ ਜਾਵੇਗੀ।
ਫੋਟੋਆਂ: 1) ਬਰਨਾਲਾ 2) ਕਪੂਰਥਲਾ 3) ਮੁਹਾਲੀ 4) ਫਰੀਦਕੋਟ ਵਿਖੇ ਮੰਗ ਪੱਤਰ ਦਿੰਦੇ ਹੋਏ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news