September 22, 2026 2:10 am

ਪੁਰਾਣੀ ਪੈਨਸ਼ਨ ਬਹਾਲੀ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

Share:

ਹੁਸਿ਼ਆਰਪੁਰ, 6 ਅਪ੍ਰੈਲ (ਤਰਸੇਮ ਦੀਵਾਨਾ)- ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਦੇ ਖਿਲਾਫ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵਲੋਂ ਕਾਲਾ ਹਫਤਾ ਮਨਾਉਣ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਿਖੇ ਬਲਾਕ ਪ੍ਰਧਾਨ ਸੰਦੀਪ ਕੁਮਾਰ ਦੀ ਅਗਵਾਈ ’ਚ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਕੁਮਾਰ ਨੇ ਕਿਹਾ ਕਿ ਪੈਨਸ਼ਨ ਬੁਢਾਪੇ ਦਾ ਸਹਾਰਾ ਹੁੰਦੀ ਹੈ, ਪਰ ਸਰਕਾਰ ਨੇ ਪੁਰਾਣੀ ਪੈਨਸ਼ਨ ਬੰਦ ਕਰਕੇ ਐਨ ਪੀ ਐਸ ਮੁਲਾਜ਼ਮਾਂ ਦੇ ਅਧਿਕਾਰਾਂ ’ਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲੀ ਕੋਈ ਸਪੱਸ਼ਟ ਨੀਤੀ ਨਹੀਂ ਬਣਾਈ, ਜਿਸ ਕਾਰਨ ਪੰਜਾਬ ਸਰਕਾਰ ਦੇ ਐਨ ਪੀ ਐਸ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਨੋਟੀਫਿਕੇਸ਼ਨ ਜਾਰੀ ਕਰੇ। ਇਸ ਮੌਕੇ ਮਨਿੰਦਰ ਸਿੰਘ, ਵਰਿੰਦਰ ਸਿੰਘ, ਜਗਤਾਰ ਸਿੰਘ, ਹਰੀਸ਼ ਭੱਟੀ, ਜਸਵਿੰਦਰ ਸਿੰਘ , ਰਣਜੀਤ ਸਿੰਘ, ਅਨੂਪਮ ਠਾਕੁਰ ਆਦਿ ਹਾਜਰ ਸਨ।
ਕੈਪਸ਼ਨ-ਸਰਕਾਰੀ ਸੀਨੀਅਰ ਸੈਕੰਡਰੀ ਬਾਗਪੁਰ-ਸਤੌਰ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ।
seculartvindia
Author: seculartvindia

Leave a Comment

Voting poll

[democracy id="1"]

latest news