August 26, 2026 8:59 pm

ਪੁਲਿਸ ਨੇ 150 ਨਸ਼ੀਲੀਆ ਗੋਲੀਆ ਸਮੇਤ ਕੀਤਾ ਇੱਕ ਵਿਅਕਤੀ ਨੂੰ ਗ੍ਰਿਫਤਾਰ

Share:

ਹੁਸ਼ਿਆਰਪੁਰ 24 ਜੂਨ ( ਤਰਸੇਮ ਦੀਵਾਨਾ )  ਸਰਤਾਜ ਸਿੰਘ ਚਾਹਲ ਆਈ ਪੀ ਐਸ  ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਵਲੋਂ ਨਸ਼ੇ ਦੇ  ਤਸਕਰਾ ਖਿਲਾਫ ਚਲਾਈ ਮੁਹਿਮ ਤਹਿਤ,  ਸਰਬਜੀਤ ਸਿੰਘ ਬਾਹੀਆ ਐਸ.ਪੀ ਇੰਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਅਤੇ  ਦਲਜੀਤ ਸਿੰਘ ਖੱਖ ਉਪ-ਕਪਤਾਨ ਪੁਲਿਸ ਸਬ-ਡਵੀਜਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ, ਥਾਣਾ ਚੱਬੇਵਾਲ ਹੁਸ਼ਿਆਰਪੁਰ ਦੀ ਟੀਮ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ, ਜਦੋਂ ਏ.ਐਸ.ਆਈ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਚੈਕਿੰਗ ਕਰ ਰਹੇ ਸਨ ਤਾ ਜੇਜੋਂ ਦੀ ਪਹਾੜੀ ਤੋਂ ਮੇਨ ਸੜਕ ਵੱਲ ਮੁੜ ਰਹੇ ਸੀ ਤਾਂ ਪੱਥਰਾ ਵਾਲੇ, ਰੋਡ ਤੋਂ ਆ ਰਹੇ ਮੋਟਰਸਾਇਕਲ ਤੇ ਦਵਿੰਦਰ ਕੁਮਾਰ ਉਰਫ ਬਿੰਦਾ ਪੁੱਤਰ ਹਰਦਿਆਲ ਚੰਦ ਵਾਸੀ ਪਿੰਡ ਮੰਨਣਹਾਨਾ ਥਾਣਾ ਮਾਹਿਲਪੁਰ ਹੁਸ਼ਿਆਰਪੁਰ ਆਉਦਾ ਦਿਖਾਈ ਦਿੱਤਾ। ਜਿਸਨੂੰ ਸ਼ੱਕ ਦੇ ਤੌਰ ਤੇ  ਕਾਬੂ ਕੇ ਉਸ ਪਾਸੋਂ (150 ) ਖੁੱਲੀਆ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਜਿਸਤੇ  ਉਕਤ ਦੇ ਖਿਲਾਫ ਮੁੱਕਦਮਾ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਚੱਬੇਵਾਲ ਹੁਸ਼ਿਆਰਪੁਰ ਵਿਖੇ ਦਰਜ ਕੀਤਾ ਗਿਆ। ਦੋਸ਼ੀ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
seculartvindia
Author: seculartvindia

Leave a Comment

Voting poll

[democracy id="1"]

latest news