ਮਾਲਦਾ/ਕੋਲਕਾਤਾ, 17 ਜੂਨ/ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਪੰਚਾਇਤ ਚੋਣਾਂ ਲਈ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ ਗਿਆ। ਪਾਰਟੀ ਨੇ ਇਸ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ। ਪੁਲੀਸ ਨੇ ਦੱਸਿਆ ਕਿ ਟੀਐੱਮਸੀ ਉਮੀਦਵਾਰ ਮੁਸਤਫ਼ਾ ਸ਼ੇਖ ਜਦੋਂ ਦੁਪਹਿਰ ਸਮੇਂ ਆਪਣੇ ਘਰ ਜਾ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸੁਜਾਪੁਰ ਇਲਾਕੇ ਵਿੱਚ ਉਸ ’ਤੇ ਹਮਲਾ ਕਰ ਦਿੱਤਾ ਗਿਆ। ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਉੱਥੇ ਉਸ ਨੂੰ ਮ੍ਰਿਤ ਐਲਾਨ ਦਿੱਤਾ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ। –ਪੀਟੀਆਈ
ਪੰਚਾਇਤੀ ਚੋਣਾਂ: ਟੀਐੱਮਸੀ ਉਮੀਦਵਾਰ ਨੂੰ ਕੁੱਟ-ਕੁੱਟ ਕੇ ਮਾਰਿਆ
Share:
Voting poll
[democracy id="1"]