ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

ਚੰਡੀਗੜ੍ਹ, 29 ਅਕਤੂਬਰ/ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਤਿੰਨ ਮਨੀ ਬਿੱਲਾਂ ਨੂੰ ਰੋਕੇ ਜਾਣ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਹ ਕਦਮ ਅਜਿਹੇ ਸਮੇਂ ਉਠਾਇਆ ਗਿਆ ਹੈ ਜਦੋਂਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਅਤੇ ਬਿੱਲਾਂ ਨੂੰ ਪਾਸ ਕਰਵਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਸਮਝੌਤੇ ਸਬੰਧੀ ਗੱਲਬਾਤ ਚੱਲ ਰਹੀ ਹੈ। ਸੂਬਾ ਸਰਕਾਰ ਸਿਖਰਲੀ ਅਦਾਲਤ ਵਿੱਚ ਸ਼ਨਿੱਚਰਵਾਰ ਨੂੰ ਇਸ ਸਬੰਧੀ ਪਟੀਸ਼ਨ ਦਾਇਰ ਕਰ ਚੁੱਕੀ ਹੈ ਅਤੇ ਇਸ ਕੇਸ ’ਤੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੇ ਦੋ ਸਾਲਾਂ ਦੇ ਸ਼ਾਸਨ ਦੌਰਾਨ ਰਾਜਪਾਲ ਖ਼ਿਲਾਫ਼ ਦੂਜੀ ਵਾਰ ਸੁਪਰੀਮ ਕੋਰਟ ਪਹੁੰਚੀ ਹੈ।

seculartvindia
Author: seculartvindia

Leave a Comment