February 22, 2026 2:51 pm

ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਨਾਲ਼ ਹੋਈ ਮੀਟਿੰਗ

Share:

ਦਲਜੀਤ ਕੌਰ/ਚੰਡੀਗੜ੍ਹ, 18 ਮਈ 2023: ਅੱਜ ਪੰਜਾਬ ਭਵਨ ਚੰਡੀਗੜ੍ਹ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਆਗੂਆਂ ਦੀ ਮੀਟਿੰਗ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦੀ ਪ੍ਰਧਾਨਗੀ ਵਿੱਚ ਬਣੀ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਨਾਲ਼ ਹੋਈ। ਇਸ ਮੀਟਿੰਗ ਵਿੱਚ ਸ਼੍ਰੀ ਅਮਨ ਅਰੋੜਾ, ਸ਼੍ਰੀ ਬਲਵੀਰ ਸਿੰਘ, ਸ਼੍ਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਵੀ ਹਾਜ਼ਰ ਸਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਨਵੀਨਰ ਹਰਜਿੰਦਰ ਸਿੰਘ ਨੇ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਆਗੂਆਂ ਨੇ ਆਪਣਾ ਪੱਖ ਉਹਨਾਂ ਅੱਗੇ ਰੱਖਿਆ ਤੇ ਕਿਹਾ ਕਿ ਇਕੋ ਸੂਬੇ ਵਿੱਚ ਦੋ ਤਰਾਂ ਤੇ ਪੇਅ ਸਕੇਲ ਲਾਗੂ ਨਹੀਂ ਕੀਤੇ ਜਾ ਸਕਦੇ। ਉਹਨਾਂ ਦੱਸਿਆ ਕੇ 17 ਜੁਲਾਈ 2020 ਤੋਂ ਬਾਅਦ ਭਰਤੀ ਲਗਭਗ 45000 ਮੁਲਾਜ਼ਮਾਂ ਤੇ ਨਾ ਤਾਂ ਪੰਜਾਬ ਦਾ ਪੇਅ ਸਕੇਲ ਲਾਗੂ ਹੈ ਤੇ ਨਾਂ ਹੀ ਕੇਂਦਰ ਦਾ ਬਲਕਿ ਇਹ ਇੱਕ ਲੰਗੜਾ ਪੇਅ ਸਕੇਲ ਪੰਜਾਬ ਦੇ ਮੁਲਾਜ਼ਮਾਂ ਉੱਪਰ ਥੋਪਿਆ ਗਿਆ ਹੈ ਜਿਸ ਨਾਲ ਪੁਰਾਣੇ ਤੇ ਨਵੇਂ ਭਰਤੀ ਮੁਲਾਜ਼ਮਾਂ ਵਿੱਚ ਤਨਖ਼ਾਹ ਦਾ ਪਾੜਾ ਬਹੁਤ ਵੱਧ ਗਿਆ ਹੈ। ਇਸ ਤਰਾਂ ਨਵੇਂ ਭਰਤੀ ਮੁਲਾਜ਼ਮਾਂ ਨੂੰ ਬਹੁਤ ਵੱਡਾ ਵਿੱਤੀ ਘਾਟਾ ਝੱਲਣਾ ਪੈ ਰਿਹਾ ਹੈ।ਅੱਜ ਦੀ ਮੀਟਿੰਗ ਵਿੱਚ ਪ੍ਰਮੁੱਖ ਵਿੱਤ ਸਕੱਤਰ ਨਾ ਹੋਣ ਕਾਰਨ ਵਿੱਤ ਮੰਤਰੀ ਵੱਲੋਂ 22 ਮਈ 2023 ਦੀ ਵਿੱਤ ਸਕੱਤਰ ਨਾਲ ਪੈਨਲ ਮੀਟਿੰਗ ਦਾ ਮੌਕੇ ਤੇ ਹੀ ਲਿਖਤੀ ਪੱਤਰ ਦਿੱਤਾ ਗਿਆ।
ਆਗੂਆਂ ਨੇ ਦੱਸਿਆ ਕਿ ਜੇਕਰ 22 ਮਈ ਦੀ ਮੀਟਿੰਗ ਵਿੱਚ ਪੰਜਾਬ ਪੇਅ ਸਕੇਲ ਬਹਾਲ ਕਰਨ ਸੰਬੰਧੀ ਸਰਕਾਰ ਕੋਈ ਠੋਸ ਕਦਮ ਨਹੀਂ ਚੱਕਦੀ ਤਾਂ ਜੂਨ ਮਹੀਨੇ ਵਿੱਚ ਪੀੜਿਤ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਇਹਨਾਂ ਰੈਲੀਆਂ ਲਈ ਫਰੰਟ ਵਲੋਂ ਲਾਮਬੰਦੀ ਕਰਨ ਦੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਤੇ ਕਨਵੀਨਰ ਹਰਜਿੰਦਰ ਸਿੰਘ, ਯੁੱਧਜੀਤ ਸਿੰਘ, ਸ਼ਸ਼ਪਾਲ ਸਿੰਘ, ਜੁਝਾਰ ਸਿੰਘ, ਹਰਪਿੰਦਰ ਕੌਰ ਆਦਿ ਆਗੂ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news