November 22, 2025 12:13 pm

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਦੇ ਘਿਰਾਓ ਦਾ ਐਲਾਨ 

Share:

ਦਲਜੀਤ ਕੌਰ/ਸੰਗਰੂਰ, 12 ਜੂਨ, 2023: ਸਥਾਨਕ ਪਾਰਕ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਫਰੰਟ ਨਾਲ਼ ਜੁੜੇ ਸਮੂਹ ਕਨਵੀਨਰ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ 18 ਜੂਨ ਨੂੰ ਸੰਗਰੂਰ ਵਿਖੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸਮੂਹ ਕਨਵੀਨਰਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਜਿੰਨੀਆਂ ਵੀ ਪੰਜਾਬ ਸਰਕਾਰ ਨੇ ਭਰਤੀਆਂ ਕੀਤੀਆਂ ਹਨ। ਉਹ ਇਕ ਅਧੂਰੇ ਪੇਅ ਸਕੇਲ ਨਾਲ ਕੀਤੀਆਂ ਹਨ। 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਨਾ ਹੀ ਕੇਂਦਰੀ ਪੇਅ ਸਕੇਲਾਂ ਅਨੁਸਾਰ ਤਨਖ਼ਾਹ ਮਿਲ ਰਹੀ ਹੈ ਤੇ ਨਾਂ ਹੀ ਪੰਜਾਬ ਦੇ ਪੇਅ ਸਕੇਲ ਅਨੁਸਾਰ। ਸਾਂਝੇ ਫਰੰਟ ਦੀ ਮੰਗ ਹੈ ਕਿ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਲਾਗੂ ਕੀਤਾ ਜਾਵੇ ਤੇ ਮਾਣਯੋਗ ਹਾਈ ਕੋਰਟ ਦੇ ਫੈਸਲੇ ਅਨੁਸਾਰ 15.01.2015 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ ਤੇ ਪਰਖਕਾਲ ਦਾ ਸਮਾਂ ਇਕ ਸਾਲ ਦਾ ਕੀਤਾ ਜਾਵੇ।
ਆਗੂਆਂ ਨੇ ਦੱਸਿਆ ਕਿ ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਪਰ ਸਰਕਾਰ ਮੁਲਾਜ਼ਮਾਂ ਦਾ ਮਸਲਾ ਹੱਲ ਕਰਨ ਲਈ ਗੰਭੀਰ ਨਹੀਂ ਹੈ। ਇਸ ਮੌਕੇ ਸੂਬਾ ਕਨਵੀਨਰ ਹਰਜਿੰਦਰ ਸਿੰਘ, ਸਲਿੰਦਰ ਕੰਬੋਜ, ਨਵਜੀਵਨ ਸਿੰਘ, ਸਸਪਾਲ ਸਿੰਘ, ਯੁੱਧਜੀਤ ਸਿੰਘ, ਜਰਨੈਲ ਸਿੰਘ, ਅਦਿੱਤਿਆ ਕਤਿਆਲ, ਰਾਜਵਿੰਦਰ ਸਿੰਘ, ਮਨਦੀਪ ਸਿੰਘ, ਪਾਰੁਲ ਕੌਂਸਲ, ਲਖਵੀਰ ਸਿੰਘ, ਸੁਖਨਵੀਰ ਕੌਰ ਸੰਗਰੂਰ, ਸਤਪਾਲ ਸਿੰਘ, ਅਮਨਦੀਪ ਸਿੰਘ, ਨਵਦੀਪ ਸਿੰਘ, ਪੁਨੀਤ ਗੋਇਲ, ਜਰਨੈਲ ਸਿੰਘ ਆਦਿ ਹਾਜ਼ਰ ਸਨ
seculartvindia
Author: seculartvindia

Leave a Comment

Voting poll

What does "money" mean to you?
  • Add your answer

latest news