February 4, 2026 3:21 am

ਪੰਜਾਬ ਭਾਜਪਾ ਨੇ ਐੱਲਵਾਈਐੱਲ ਨਹਿਰ ਖ਼ਿਲਾਫ਼ ਮਤਾ ਪਾਸ ਕੀਤਾ

Share:

ਚੰਡੀਗੜ੍ਹ, 19 ਅਕਤੂਬਰ/ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਨੇ ਅੱਜ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਗੰਭੀਰ ਘਾਟ ਨਾਲ ਜੂਝ ਰਹੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈ। ਮਤੇ ਰਾਹੀਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦ੍ਰਿੜ ਸੰਕਲਪ ਲਿਆ ਗਿਆ। ਪੰਜਾਬ ਦੇ ਲੋਕਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਉਮੀਦ ਵਿੱਚ ‘ਆਪ’ ਨੂੰ ਭਾਰੀ ਚੋਣ ਫ਼ਤਵਾ ਦਿੱਤਾ ਹੈ ਪਰ ਇਸ ਦੀ ਬਜਾਏ ਵਿਸ਼ਵਾਸਘਾਤ ਕਰ ਰਹੀ ਹੈ। ਇਸ ਮਤੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਗਈ ਕਿ ਉਹ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਨ, ਪੰਜਾਬ ਦੇ ਖਾਸ ਕਰਕੇ ਕਿਸਾਨਾਂ ਦੇ ਅਹਿਮ ਹਿੱਤਾਂ ਦੀ ਰਾਖੀ ਕਰਨ ਜਾਂ ਅਸਤੀਫ਼ਾ ਦੇਣ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news