ਚੰਡੀਗੜ੍ਹ, 14 ਅਗਸਤ//ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੈਸ਼ਨ 2 ਸਤੰਬਰ ਤੋਂ 4 ਤੱਕ ਚੱਲੇਗਾ।