August 10, 2026 4:40 pm

ਪੰਜਾਬ ਵਿੱਚ ਮੀਂਹ ਦਾ ਮੌਜੂਦਾ ਸਿਲਸਿਲਾ 8 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ

Share:

ਪੰਜਾਬ ਵਿੱਚ ਮੀਂਹ ਦਾ ਮੌਜੂਦਾ ਸਿਲਸਿਲਾ 8 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ 4 ਅਤੇ 5 ਮਈ ਨੂੰ ਪੰਜਾਬ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ 3 ਮਈ ਨੂੰ ਜਾਰੀ ਕੀਤੇ ਗਏ ਮੌਸਮ ਬੁਲੇਟਿਨ ਅਨੁਸਾਰ, ਸੂਬੇ ਵਿੱਚ 6, 7 ਅਤੇ 8 ਮਈ ਨੂੰ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ, ਜਦੋਂ ਕਿ 4 ਅਤੇ 5 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਵੀ ਕੀਤੀ ਹੈ। ਇਸ ਦੇ ਨਾਲ ਹੀ 4 ਅਤੇ 5 ਮਈ ਨੂੰ ਕੁਝ ਇਲਾਕਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਉੱਤਰ-ਪੱਛਮੀ ਅਤੇ ਦੱਖਣ-ਪੂਰਬੀ ਹਿੱਸਿਆਂ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਹੈ।

ਸੂਬੇ ਵਿੱਚ ਸਭ ਤੋਂ ਜ਼ਿਆਦਾ ਮੀਂਹ ਮੋਹਾਲੀ (7.3 ਮਿਲੀਮੀਟਰ), ਲੁਧਿਆਣਾ (3.6 ਮਿਲੀਮੀਟਰ), ਤਰਨਤਾਰਨ (3.4 ਮਿਲੀਮੀਟਰ) ਅਤੇ ਨਵਾਂਸ਼ਹਿਰ (3.1 ਮਿਲੀਮੀਟਰ) ਵਿੱਚ ਦਰਜ ਕੀਤਾ ਗਿਆ। ਜਦਕਿ, ਪੰਜਾਬ ਦੇ ਲਗਪਗ ਅੱਧੇ ਜ਼ਿਲ੍ਹਿਆਂ ਵਿੱਚ ਮੌਸਮ ਬਿਲਕੁਲ ਖੁਸ਼ਕ ਰਿਹਾ।

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਤੱਕ ਦਿਨ ਦੇ ਤਾਪਮਾਨ ਵਿੱਚ ਕੋਈ ਖ਼ਾਸ ਬਦਲਾਅ ਨਹੀਂ ਆਵੇਗਾ, ਪਰ ਉਸ ਤੋਂ ਬਾਅਦ ਪਾਰੇ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ।

seculartvindia
Author: seculartvindia

Leave a Comment

Voting poll

[democracy id="1"]

latest news