February 4, 2026 12:38 pm

ਪੰਜਾਬ ਸਰਕਾਰ ਸਿੱਖਾਂ ਦੀ ਸਰਵ-ਉੱਚ ਸੰਸਥਾ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰੇ: ਜਥੇਦਾਰ ਗਿਆਨੀ ਰਘਬੀਰ ਸਿੰਘ

Share:

ਅੰਮ੍ਰਿਤਸਰ, 20 ਜੂਨ/ਇਥੇ ਹਰਿਮੰਦਰ ਸਾਹਿਬ ਵਿਚ ਹੁੰਦੇ ਕੀਰਤਨ ਦੇ ਪ੍ਰਸਾਰਨ ਬਾਰੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਨੂੰ ਆਖਿਆ ਕਿ ਉਹ ਸਿੱਖਾਂ ਦੀ ਸਰਵ-ਉੱਚ ਸੰਸਥਾ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰੇ। ਵੀਡੀਓ ਬਿਆਨ ਰਾਹੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਕਾਰ ਦੀ ਇਹ ਕਾਰਵਾਈ ਸਿੱਖ ਪੰਥ ਵਿੱਚ ਦੁਬਿਧਾ ਪੈਦਾ ਕਰ ਰਹੀ ਹੈ। ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਦੋਵਾਂ ਧਿਰਾਂ ਨੂੰ ਮਿਲ ਬੈਠ ਕੇ ਆਪਸੀ ਗੱਲਬਾਤ ਰਾਹੀਂ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਗੁਰਬਾਣੀ ਦੇ ਪ੍ਰਸਾਰਨ ਦਾ ਮਾਮਲਾ ਭਾਵੇਂ ਮਰਿਆਦਾ ਨਾਲ ਨਹੀਂ ਜੁੜਿਆ ਪਰ ਇਸ ਦੇ ਪ੍ਰਸਾਰਨ ਤੋਂ ਬਾਅਦ ਇਹ ਮਰਿਆਦਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸ਼ੰਕਾ ਪ੍ਰਗਟਾਈ ਹੈ ਕਿ ਜੇ ਗੁਰਬਾਣੀ ਦੇ ਪ੍ਰਸਾਰਨ ਨੂੰ ਖੁੱਲ੍ਹਾ ਛੱਡ ਦਿੱਤਾ ਜਾਵੇਗਾ ਤਾਂ ਅਗਾਂਹ ਚੱਲ ਕੇ ਇਹ ਮਰਿਆਦਾ ਦਾ ਮਸਲਾ ਬਣੇਗਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ ਆਖਿਆ ਕਿ ਇਸ ਮਾਮਲੇ ਵਿੱਚ ਮਤਾ ਲਿਆਉਣ ਅਤੇ ਪਾਸ ਕਰਨ ਲਈ ਕੋਈ ਕਾਹਲੀ ਨਾ ਕੀਤੀ ਜਾਵੇ। ਇਸ ਸਬੰਧੀ ਮਸਲੇ ਨੂੰ ਮਿਲ-ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਕੀਰਤਨ ਦੇ ਪ੍ਰਸਾਰਨ ਬਾਰੇ ਕੀਤੇ ਗਏ ਆਦੇਸ਼ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਸਬੰਧ ਵਿੱਚ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਅਕਾਲ ਤਖ਼ਤ ਨੂੰ ਸੌਂਪੀ ਜਾਵੇ। ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਲਈ ਆਖਿਆ ਗਿਆ ਸੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news