February 22, 2026 8:36 pm

ਬਰਸਾਤੀ ਮੌਸਮ ਦੇ ਮੱਦੇਨਜ਼ਰ ਐਸ.ਡੀ.ਐਮ. ਸੰਗਰੂਰ ਵੱਲੋਂ ਰੋਗਾਂ ਦੀ ਰੋਕਥਾਮ ਲਈ ਸਮੇ ਸਿਰ ਢੁਕਵੇਂ ਕਦਮ ਚੁੱਕਣ ਦੀ ਹਦਾਇਤ 

Share:

ਦਲਜੀਤ ਕੌਰ/ਸੰਗਰੂਰ, 17 ਮਈ, 2023: ਬਰਸਾਤੀ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਮਲੇਰੀਆ, ਡੇਂਗੂ, ਚਿਕਨਗੁਨੀਆ ਆਦਿ ਬਿਮਾਰੀਆਂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਦਿੱਤੀਆਂ ਹਦਾਇਤਾਂ ਤੇ ਅਮਲ ਕਰਦਿਆਂ ਸਮੂਹ ਉਪ-ਮੰਡਲ ਮੈਜਿਸਟਰੇਟ ਵਲੋਂ ਸਿਹਤ ਵਿਭਾਗ, ਕਾਰਜ ਸਾਧਕ ਅਧਿਕਾਰੀਆਂ, ਸੀਵਰੇਜ ਬੋਰਡ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਸ਼ੁਰੂ ਕਰ ਦਿੱਤੀਆ ਹਨ। ਇਸੇ ਲੜੀ ਤਹਿਤ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਨਵਰੀਤ ਕੌਰ ਸੇਖੋਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਘਰਾਂ, ਦੁਕਾਨਾਂ, ਜਨਤਕ ਸਥਾਨਾਂ ਸਮੇਤ ਹੋਰ ਥਾਵਾਂ ਤੇ ਨਿਯਮਤ ਤੌਰ ’ਤੇ ਲਾਰਵੇ ਦੀ ਜਾਂਚ ਕਰਦੇ ਰਹਿਣ ਲਈ ਕਿਹਾ ਹੈ।
ਐੱਸ.ਡੀ.ਐੱਮ. ਨੇ ਨਗਰ ਕੌਂਸਲ ਦੇ ਈ.ਓ. ਨੂੰ ਹਦਾਇਤ ਕੀਤੀ ਕਿ ਲਾਰਵਾ ਪਾਏ ਜਾਣ ਦੀ ਸੂਰਤ ਵਿੱਚ ਚਲਾਨ ਕੱਟਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਿਹੜੀਆਂ ਬਸਤੀਆਂ ਵਿੱਚ ਡੇਂਗੂ ਦੇ ਮਾਮਲੇ ਜਿਆਦਾ ਸਾਹਮਣੇ ਆਏ ਸਨ ਉਨ੍ਹਾਂ ਬਸਤੀਆਂ ਵੱਲ ਵਧੇਰੇ ਧਿਆਨ ਦਿੰਦੇ ਹੋਏ ਸਾਫ਼ ਸਫਾਈ, ਮੱਛਰਾਂ ਤੋਂ ਬਚਾਅ ਲਈ ਫੋਗਿੰਗ ਨੂੰ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਕੀਤਾ ਜਾਵੇ। ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕਤਾ ਗਤੀਵਿਧੀਆਂ ਰਾਹੀ ਸੁਚੇਤ ਕਰਨ ਵਿੱਚ ਦਿਲਚਸਪੀ ਲਈ ਜਾਵੇ ਤਾਂ ਜੋ ਇਹਨਾ ਰੋਗਾਂ ਤੋਂ ਬਚਾਅ ਦੇ ਢੰਗਾਂ ਅਤੇ ਢੁਕਵੇਂ ਇਲਾਜ ਬਾਰੇ ਲੋਕਾਂ ਨੂੰ ਜਾਣਕਾਰੀ ਮਿਲ ਸਕੇ। ਇਸ ਮੌਕੇ ਐਸਐਮਓ ਡਾ. ਕਿਰਪਾਲ ਸਿੰਘ ਵੀ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news