
ਨਵੀਂ ਦਿੱਲੀ, 14 ਅਪਰੈਲ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ ਨੇ ਕਿਹਾ,‘ ਸਤਿਕਾਰਯੋਗ ਬਾਬਾ ਸਾਹਿਬ ਨੇ ਸਮਾਜ ਦੇ ਵਾਂਝੇ ਅਤੇ ਸ਼ੋਸ਼ਿਤ ਵਰਗਾਂ ਦੇ ਸਸ਼ਕਤੀਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ, ਉਨ੍ਹਾਂ ਦੀ ਜਯੰਤੀ ‘ਤੇ ਲੱਖ-ਲੱਖ ਵਧਾਈ। ਜੈ ਭੀਮ!’