August 4, 2026 1:18 pm

ਬਿਜਲੀ ਦੀ ਸਪਾਰਕਿੰਗ ਕਾਰਨ ਤਿੰਨ ਕਿੱਲੇ ਕਣਕ ਸੜ ਕੇ ਸੁਆਹ *      

Share:

ਹੁਸ਼ਿਆਰਪੁਰ, 26 ਅਪ੍ਰੈਲ (ਤਰਸੇਮ ਦੀਵਾਨਾ) ਥਾਣਾ ਮੇਹਟੀਆਣਾ ਇਲਾਕੇ ਵਿਚ ਪੈਂਦੇ ਪਿੰਡ ਤਾਜੋਵਾਲ ਵਿਖੇ ਇਕ ਕਿਸਾਨ ਦੀ ਤਿੰਨ ਕਿੱਲੇ ਪੱਕੀ ਹੋਈ ਕਣਕ ਦੀ ਫ਼ਸਲ ਖੇਤ ਉਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਿਤ ਕਿਸਾਨ ਮਨਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਰਾਜਪੁਰ ਭਾਈਆਂ ਨੇ ਦੱਸਿਆ ਕਿ ਅੱਜ ਦੁਪਹਿਰ ਇਕ ਵਜੇ ਦੇ ਕਰੀਬ ਪਿੰਡ ਤਾਜੋਵਾਲ ਵਿਖੇ ਤਿੰਨ ਕਿੱਲੇ ਜ਼ਮੀਨ ਵਿੱਚ ਬੀਜੀ ਹੋਈ ਪੱਕੀ ਹੋਈ ਕਣਕ ਦੀ ਫਸਲ ਖੇਤਾਂ ਉਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਸੜ ਕੇ ਸੁਆਹ ਹੋ ਗਈ। ਪੀੜਤ ਕਿਸਾਨ ਨੇ ਦੱਸਿਆ ਕਿ ਸਪਾਰਕਿੰਗ ਹੋਣ ਕਾਰਨ ਬਿਜਲੀ ਦੀ ਤਾਰ ਟੁੱਟ ਕੇ ਉਸ ਦੇ ਖੇਤ ਵਿੱਚ ਡਿੱਗ ਗਈ ਅਤੇ ਦੇਖਦੇ ਹੀ ਦੇਖਦੇ ਉਸ ਵਿਚੋਂ ਨਿਕਲੀ ਅੱਗ ਨੇ ਕਣਕ ਦੀ ਪੱਕੀ ਹੋਈ ਫ਼ਸਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
          ਆਸ ਪਾਸ ਦੇ ਲੋਕਾਂ ਨੇ ਜਦੋਂ ਤੱਕ ਅੱਗ ਤੇ ਕਾਬੂ ਪਾਇਆ ਉਦੋਂ ਤਕ ਕਿਸਾਨ ਮਨਜੀਤ ਸਿੰਘ ਦੀ ਤਿੰਨ ਕਿੱਲੇ ਕਣਕ ਸੜ ਕੇ ਰਾਖ ਹੋ ਚੁੱਕੀ ਸੀ। ਪੀੜਤ ਕਿਸਾਨ ਨੇ ਦੱਸਿਆ ਕਿ ਇਸ ਅੱਗ ਕਾਰਨ ਉਸ ਦਾ ਆਰਥਿਕ ਤੌਰ ਤੇ ਕਾਫੀ ਵੱਡਾ ਨੁਕਸਾਨ ਹੋ ਚੁੱਕਾ ਹੈ। ਇਸ ਮੌਕੇ ਆਸ ਪਾਸ ਦੇ ਲੋਕਾਂ ਨੇ ਪੀੜਤ ਕਿਸਾਨ ਨਾਲ ਹਮਦਰਦੀ ਜਤਾਉਂਦਿਆਂ ਉਸ ਲਈ ਸੂਬਾ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
   ਫੋਟੋ : ਤਾਜੋਵਾਲ ਵਿਖੇ ਸਪਾਰਕਿੰਗ ਕਾਰਨ ਕਣਕ ਨੂੰ ਲੱਗੀ ਹੋਈ ਅੱਗ ਦਾ ਦ੍ਰਿਸ਼
seculartvindia
Author: seculartvindia

Leave a Comment

Voting poll

[democracy id="1"]

latest news