February 22, 2026 1:18 pm

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਬਣਾਉਣ ਦੇ ਮਨਸੂਬਿਆਂ ਖਿਲਾਫ਼ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ 

Share:

ਦਲਜੀਤ ਕੌਰ/ਚੰਡੀਗੜ੍ਹ, 4 ਅਪ੍ਰੈਲ, 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਕੇ ,ਐਨ.ਆਈ.ਏ ਨੂੰ ਪੰਜਾਬ ਵਿੱਚ ਭੇਜ ਕੇ,  ਐਨ.ਐਸ.ਏ ਵਰਗੇ ਕਾਨੂੰਨ ਮੜ੍ਹ ਕੇ, ਕੇਂਦਰੀ ਸੁਰੱਖਿਆ ਬਲ ਸੱਦਣ ਤੇ ਉਹਨਾਂ ਦੇ ਫਲੈਗ ਮਾਰਚਾਂ ਰਾਹੀਂ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇਸ ਦਹਿਸ਼ਤ ਦੇ ਮਾਹੌਲ ਖ਼ਿਲਾਫ਼ 17 ਜ਼ਿਲ੍ਹਿਆਂ ਵਿੱਚ 22 ਥਾਵਾਂ ‘ਤੇ ਡੀ ਸੀ/ ਤਹਿਸੀਲ ਕੰਪਲੈਕਸਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਹੱਥਾਂ ਵਿੱਚ ਨਾਅਰਿਆ ਵਾਲੀਆਂ ਤਖਤੀਆਂ ਫੜਕੇ ਰੋਸ ਮਾਰਚ ਕੀਤੇ ਗਏ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ ਗਏ।
ਇਨ੍ਹਾਂ ਧਰਨਿਆਂ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਆਗੂਆਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਫਿਰਕਾ‌ਪ੍ਰਸਤੀ ਨਾਲ ਨਜਿੱਠਣ ਦੇ ਨਾਂ ਹੇਠ ਨੌਜਵਾਨਾਂ ‘ਤੇ ਲਾਇਆ ਐੱਨਐੱਸਏ (NSA) ਵਾਪਸ ਲਓ ਅਤੇ ਰਿਹਾ ਕਰੋ, ਪੰਜਾਬ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ, ਐੱਨਆਈਏ (NIA) ਅਤੇ ਈਡੀ (ED) ਵਰਗੀਆਂ ਏਜੰਸੀਆਂ ਨੂੰ ਬਾਹਰ ਕਰੋ, ਪੰਜਾਬ ਅੰਦਰ ਖ਼ਾਲਸਤਾਨੀ ਲਹਿਰ ਦੇ ਵੱਡੇ ਉਭਾਰ ਦਾ ਝੂਠਾ ਬਿਰਤਾਂਤ ਸਿਰਜਣ ਵਾਲੀ ਮੁਹਿੰਮ ਤੁਰੰਤ ਬੰਦ ਕਰੋ; ਫਿਰਕੂ ਅਤੇ ਗੈਰਕਾਨੂੰਨੀ ਕਾਰਵਾਈਆਂ ਕਰਨ ਵਾਲੇ ਫਿਰਕੂ ਅਨਸਰਾਂ ਨੂੰ ਨੱਥ ਪਾਓ, ਫਿਰਕੂ ਪ੍ਰਚਾਰ ਰਾਹੀਂ ਭੜਕਾਹਟ ‘ਚ ਆਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੋ ਅਤੇ ਪੰਜਾਬ ਦੇ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੀਆਂ ਫਿਰਕੂ ਤਾਕਤਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰੋ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news