February 22, 2026 8:37 pm

ਬੀਕੇਯੂ ਏਕਤਾ ਡਕੌਂਦਾ ਵੱਲੋਂ ਕਣਕ ਦੀ ਕੀਮਤ ਦੀ ਕਟੌਤੀ ਖਿਲਾਫ ਰੋਸ ਪ੍ਰਦਰਸ਼ਨ; ਕੇਂਦਰ ਸਰਕਾਰ ਦੀ ਅਰਥੀ ਫੂਕੀ 

Share:

ਦਲਜੀਤ ਕੌਰ/ਭਵਾਨੀਗੜ੍ਹ, 13 ਅਪ੍ਰੈਲ, 2023: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ਼ਗਿੱਲ) ਵੱਲੋਂ ਕੇਂਦਰ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਦੀ ਆੜ ਹੇਠ ਕਣਕ ਦੀ ਸਹਾਇਕ ਕੀਮਤ ਵਿੱਚ 5 ਰੁਪਏ ਤੋਂ 31 ਰੁਪਏ ਤੱਕ ਦੀ ਕਟੌਤੀ ਕਰਨ ਦੇ ਨਾਦਰਸ਼ਾਹੀ ਫੁਰਮਾਨ ਖਿਲਾਫ ਰੋਸ ਪ੍ਰਦਰਸ਼ਨ ਕਰਨ ਉਪਰੰਤ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਜੱਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਹਾਕਮ ਸਿੰਘ ਨਦਾਮਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਬਜਾਏ ਉਲਟਾ ਕਣਕ ਦੀ ਕੀਮਤ ਵਿੱਚ ਕਟੌਤੀ ਕਰਕੇ ਸੰਕਟ ਵਿੱਚ ਫ਼ਸੇ ਕਿਸਾਨਾਂ ਦੇ ਜ਼ਖਮਾਂ ’ਤੇ ਲੂਣ ਭੁੱਕਣ ਦੀ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਤਾੜਨਾ ਕੀਤੀ ਕਿ ਕਣਕ ਦੀ ਕੀਮਤ ’ਤੇ ਕਟੌਤੀ ਖਿਲਾਫ ਕਿਸਾਨਾਂ ਦੇ ਤਿੱਖੇ ਪ੍ਰਤੀਕਰਮ ਦਾ ਅਸਰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਵੀ ਪੈ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਇਹ ਕਿਸਾਨ ਵਿਰੋਧੀ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਗੁਰਮੇਲ ਸਿੰਘ ਭੜੋ, ਬੁੱਧ ਸਿੰਘ ਬਾਲਦ ਖੁਰਦ, ਜਗਤਾਰ ਸਿੰਘ ਤੂਰ, ਗੁਰਧਿਆਨ ਸਿੰਘ,ਜੋਰਾ ਸਿੰਘ ਮਾਝੀ, ਜਰਨੈਲ ਸਿੰਘ ਘਰਾਚੋਂ, ਮਾਘ ਸਿੰਘ ਖੇੜੀ ਗਿੱਲਾਂ ਅਤੇ ਚਮਕੌਰ ਸਿੰਘ ਗੋਰਾ ਹਾਜ਼ਰ ਸਨ।
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news