
ਹੁਸ਼ਿਆਰਪੁਰ, 13 ਜੁਲਾਈ (ਤਰਸੇਮ ਦੀਵਾਨਾ) ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ,ਦੋਆਬਾ ਪ੍ਰਧਾਨ ਹਰਨੇਕ ਬੱਧਣ , ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਸਮੇਤ ਹੋਰ ਅਹੁਦੇਦਾਰਾਂ ਵੱਲੋਂ ਡੀ ਐਸ ਪੀ ਲਵਕੇਸ਼ ਥਾਣਾ ਮੁਖੀ ਸਦਰ ਨੂੰ ਆਮ ਜਨਤਾ ਦੀ ਸੁਰੱਖਿਆ ਸੰਬੰਧੀ ਵਧੀਆਂ ਸੇਵਾਵਾਂ ਦੇਣ ਲਈ ਉਹਨਾਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਸਿਰੋਪੇ ਪਾਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਥਾਣਾ ਸਦਰ ਦੇ ਐਸ.ਐਚ.ਓ ਲਵਕੇਸ਼ ਵੱਲੋਂ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇ ਦਾਰਾ ਅਤੇ ਮੈਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਨੇ ਕਿਹਾ ਕਿ ਜ਼ਿਆਦਾਤਰ ਪੁਲਸ ਅਧਿਕਾਰੀ ਹਕੂਮਤ ਦੇ ਇਸ਼ਾਰਿਆਂ ਤੇ ਚੱਲਦਿਆਂ ਆਮ ਜਨਤਾ ਨਾਲ ਧੱਕੇਸ਼ਾਹੀ ਕਰਦੀ ਹੈ ਅਤੇ ਰਿਸ਼ਵਤਖੋਰੀ ਨੂੰ ਬੜਾਵਾ ਦਿੰਦੀ ਹੈ। ਪ੍ਰੰਤੂ ਐਸ ਐਚ ਉ ਦੇ ਇਲਾਕੇ ਦੀ ਜਨਤਾ ਨੂੰ ਵੱਖਰੀ ਦੇਣ ਹੈ। ਜਿਨ੍ਹਾਂ ਕਰਕੇ ਇਲਾਕੇ ਦੀ ਜਨਤਾ ਦਾ ਭਰੋਸਾ ਪੁਲਸ ਪ੍ਰਸ਼ਾਸਨ ਤੇ ਟਿਕਿਆ ਹੋਇਆ ਹੈ।
ਆਗੂਆ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੁਲਿਸ ਪ੍ਰਸ਼ਾਸਨ ਵੱਲੋਂ ਧੱਕੇਸ਼ਾਹੀ ਖ਼ਿਲਾਫ਼ ਆਪਣੀਆਂ ਸਮੱਸਿਆਵਾਂ ਲੈ ਕੇ ਕਈ ਲੋਕ ਬੇਗਮਪੁਰਾ ਟਾਈਗਰ ਫੋਰਸ ਦੀ ਸ਼ਰਨ ਵਿੱਚ ਆਉਂਦੇ ਸਨ। ਪਰੰਤੂ ਜਦੋਂ ਤੋਂ ਉਪਰੋਕਤ ਅਫਸਰਾਂ ਨੇ ਇਲਾਕੇ ਦੀ ਜਨਤਾ ਦੀ ਸੁਰੱਖਿਆ ਦੀ ਵਾਗਡੋਰ ਆਪਣੇ ਹੱਥਾਂ ਵਿਚ ਲਈ ਹੈ। ਉਦੋਂ ਤੋਂ ਇਲਾਕੇ ਦੇ ਲੋਕ ਕਾਫੀ ਸੰਤੁਸ਼ਟ ਹਨ। ਇਸ ਮੌਕੇ ਐਸ ਐਚ ਉ ਸਦਰ ਨੇ ਬੇਗਮਪੁਰਾ ਟਾਈਗਰ ਫੋਰਸ ਵਲੋ ਕੀਤੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਨੂੰ ਸਮਾਜ ਭਲਾਈ ਦੇ ਕੰਮਾਂ ਵਿੱਚ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਮਨਪ੍ਰੀਤ ਕੋਹਲੀ,ਅਜੈ ਕੁਮਾਰ,ਵਿੱਕੀ ਸਿੰਘ ਪੁਰਹੀਰਾ ,ਗੁਰਪ੍ਰੀਤ ਕੁਮਾਰ,ਸਨੀ ਸੀਣਾ ,ਭਿੰਦਾ ਸੀਣਾ ,ਅਮਨਦੀਪ, ,ਦੋਆਬਾ ਇੰਚਾਰਜ ਜੱਸਾ ਸਿੰਘ ਨੰਦਨ , ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ, ਰਾਮ ਜੀ, ਬਲਵਿੰਦਰ ਸ਼ੇਰਗੜੀਆ,ਗਗਨਦੀਪ ਸ਼ੇਰਗੜੀਆ,ਅਮਰੀਕ ਸ਼ੇਰਗੜੀਆ ,ਭੁਪਿੰਦਰ ਮਾਨਾ ,ਅਵਤਾਰ ਤਾਰੀ ਮਾਨਾ ,ਵਿਜੈ ਕੁਮਾਰ ਸ਼ੀਹਮਾਰ,ਪੰਮਾ ਡਾਡਾ, ਜਸਵੀਰ ਸ਼ੇਰਗੜੀਆ , ਅਮਰੀਕ ਸਿੰਘ ਸ਼ੇਰਗੜੀਆ , ਗੋਗਾ ਮਾਂਝੀ ,ਰਾਜ ਕੁਮਾਰ ਬੱਧਣ ,ਅਸੋਕ ਕੁਮਾਰ ,ਡਿੰਪੀ , ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਇੰਦਰਪਾਲ ਸਿੰਘ,ਬਿੱਟੂ ਵਿਰਦੀ ਪੰਚ ਸ਼ੇਰਗੜ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, , ਮਨੀਸ਼ ਕੁਮਾਰ, ਦਵਿੰਦਰ ਕੁਮਾਰ , ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ ,ਨਿੱਕਾ ਬਸੀ ਕਿੱਕਰਾ ,ਰਵੀ ,ਦੀਪੂ ਨਲੋਈਆ,ਭੁਪਿੰਦਰ ਕੁਮਾਰ ਬੱਧਣ ,ਅਵਤਾਰ ਡਿੰਪੀ,ਚਰਨਜੀਤ ਡਾਡਾ , ਕਮਲਜੀਤ ਡਾਡਾ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।