February 4, 2026 8:00 pm

ਬੇਮੌਸਮੇ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਕੀਤਾ ਤਿੰਨ ਰਾਜਾਂ ਵਿੱਚ 5.23 ਲੱਖ ਹੈਕਟੇਅਰ ਤੋਂ ਵੱਧ ਕਣਕ ਦੀ ਫਸਲ ਦਾ ਨੁਕਸਾਨ

Share:

ਨਵੀਂ ਦਿੱਲੀ/ਚੰਡੀਗੜ੍ਹ/ਭੋਪਾਲ/ਜੈਪੁਰ, 2 ਅਪਰੈਲ/ਬੇਮੌਸਮੇ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਤਿੰਨ ਰਾਜਾਂ ਵਿੱਚ 5.23 ਲੱਖ ਹੈਕਟੇਅਰ ਤੋਂ ਵੱਧ ਕਣਕ ਦੀ ਫਸਲ ਦਾ ਨੁਕਸਾਨ ਕੀਤਾ ਹੈ ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ ਤੇ ਕਣਕ ਦਾ ਝਾੜ ਘਟਣ ਦਾ ਵੀ ਖਦਸ਼ਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵਾਢੀ ਦੀਆਂ ਚੁਣੌਤੀਆਂ ਦਾ ਡਰ ਵੀ ਸਤਾਉਣ ਲੱਗਾ ਹੈ। ਭਾਰਤ ਕਣਕ ਦੇ ਪ੍ਰਮੁੱਖ ਉਤਪਾਦਕਾਂ ਵਿੱਚੋਂ ਇੱਕ ਹੈ। ਅਧਿਕਾਰੀਆਂ ਅਨੁਸਾਰ ਖ਼ਰਾਬ ਮੌਸਮ ਕਾਰਨ ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਲਗਪਗ 5.23 ਲੱਖ ਹੈਕਟੇਅਰ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਸਾਲ ਕਣਕ ਦੀ ਬਿਜਾਈ ਲਗਪਗ 34 ਮਿਲੀਅਨ ਹੈਕਟੇਅਰ ਵਿਚ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸਰਕਾਰ ਮੌਜੂਦਾ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ ਰਿਕਾਰਡ 112.2 ਮਿਲੀਅਨ ਟਨ ਕਣਕ ਦੀ ਪੈਦਾਵਾਰ ਦਾ ਅਨੁਮਾਨ ਲਗਾ ਰਹੀ ਹੈ। ਕੇਂਦਰੀ ਖੇਤੀਬਾੜੀ ਸਕੱਤਰ ਮਨੋਜ ਅਹੂਜਾ ਨੇ ਪੀਟੀਆਈ ਨੂੰ ਦੱਸਿਆ ਕਿ ਸਰਕਾਰ ਤਿੰਨ ਅਪਰੈਲ ਨੂੰ ਸੂਬਾ ਸਰਕਾਰਾਂ ਨਾਲ ਮਿਲ ਕੇ ਪਿਛਲੇ ਦੋ-ਤਿੰਨ ਦਿਨਾਂ ਵਿੱਚ ਪਏ ਬੇਮੌਸਮੀ ਮੀਂਹ ਕਾਰਨ ਕਣਕ ਅਤੇ ਹਾੜ੍ਹੀ ਦੀਆਂ ਹੋਰ ਫਸਲਾਂ ਨੂੰ ਹੋਏ ਨੁਕਸਾਨ ਦੀ ਸਮੀਖਿਆ ਕਰੇਗੀ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news