February 22, 2026 1:18 pm

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਜਲੰਧਰ ਜ਼ਿਮਨੀ ਚੋਣਾਂ ਵਿੱਚ ਪੰਜਾਬ ਸਰਕਾਰ ਦੇ ਵਿਰੋਧ ਦਾ ਐਲਾਨ 

Share:

ਦਲਜੀਤ ਕੌਰ/ਸੰਗਰੂਰ, 24 ਅਪ੍ਰੈਲ, 2023: ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲਗਾਤਾਰ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਆਪਣੀਆਂ ਜਾਇਜ਼ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਜਲੰਧਰ ਜ਼ਿਮਨੀ ਚੋਣ ਵਿੱਚ ਆਪ ਸਰਕਾਰ ਖ਼ਿਲਾਫ਼ ਮੋਰਚਾ ਖੋਲਣ ਦਾ ਮਨ ਬਣਾ ਲਿਆ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸੇਖਾ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਆਪਣੀਆਂ ਜਾਇਜ਼ ਮੰਗਾਂ ਜਿਵੇਂ ਕਿ ਮਾਸਟਰ ਕਾਡਰ ਦੀ ਵੱਡੀ ਗਿਣਤੀ ਵਿੱਚ ਨਵੀਂ ਭਰਤੀ, ਮਾਸਟਰ ਕੇਡਰ ਭਰਤੀ ਲਈ ਬੀ.ਏ ਵਿੱਚੋਂ 55% ਦੀ ਨਜਾਇਜ਼ ਸ਼ਰਤ ਮੁੱਢੋਂ ਖ਼ਤਮ ਕਰਨ, ਲੈਕਚਰਾਰ ਦੀ ਭਰਤੀ ਵਿੱਚ ਸਮਾਜਿਕ ਸਿੱਖਿਆ ਦੇ ਵਿਸ਼ੇ ਨੂੰ ਸ਼ਾਮਿਲ ਕਰਨ ਅਤੇ ਸਾਰੇ ਵਿਸ਼ਿਆਂ ਦੀ ਲੈਕਚਰਾਰ ਦੀ ਭਰਤੀ ਆਦਿ ਸੰਬੰਧੀ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ, ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ‌ ਆਦਮੀ ਦੀ ਸਰਕਾਰ ਜੋ ਕਿ ਸਿੱਖਿਆਂ ਢਾਂਚੇ ਵਿੱਚ ਸੁਧਾਰਾਂ ਦੀਆਂ ਗੱਲਾਂ ਕਰਕੇ ਸੱਤਾ ਵਿੱਚ ਆਈ ਸੀ। ਉਹ ਹੁਣ ਉਹਨਾਂ ਦੀਆਂ ਮੰਗਾਂ ਮੰਨਣ ਤੋਂ ਲਗਾਤਾਰ ਭੱਜ ਰਹੀ ਹੈ।
ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੇ ਪੱਧਰ ਤੇ ਘਾਟ ਹੈ ਤੇ ਜਿਸ ਕਰਕੇ ਵੱਡੀ ਗਿਣਤੀ ਵਿੱਚ ਬੱਚੇ ਫੇਲ ਹੋ ਰਹੇ ਹਨ। ਪਰ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਉਹਨਾਂ ਦੀ ਜੱਥੇਬੰਦੀ ਦੀਆਂ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਰ ਵਾਰ ਉਹਨਾਂ ਵੱਲੋਂ ਸਿਰਫ ਲਾਰਾ ਹੀ ਲਾਇਆ ਜਾਂਦਾ ਹੈ ਤੇ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਓਵਰਏਜ ਹੋ ਰਹੇ ਨੇ ਤੇ ਉਹਨਾਂ ਦੀਆਂ ਡਿਗਰੀਆਂ ਰੱਦੀ ਹੋ ਰਹੀਆਂ ਹਨ।
ਯੂਨੀਅਨ ਆਗੂ ਨੇ ਦੱਸਿਆ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਸੰਬੰਧੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਕਰਕੇ ਉਹਨਾਂ ਦੀ ਜੱਥੇਬੰਦੀ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ। ਜਿਸ ਕਰਕੇ ਉਹਨਾਂ ਨੇ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। 1 ਮਈ ਨੂੰ ਜਲੰਧਰ ਵਿਖੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਆਮ ਆਦਮੀ ਪਾਰਟੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਹਰ ਥਾਂ ਆਪ ਵਿਧਾਇਕਾਂ ਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news