August 24, 2026 6:41 am

ਬੈਂਕਾਂ ਵਿੱਚੋਂ ਦੋ ਹਜ਼ਾਰ ਰੁਪਏ ਦੇ ਕਰੰਸੀ ਨੋਟਾਂ ਨੂੰ ਬਦਲਾਉਣ ਮੌਕੇ ਕਿਸੇ ਤਰ੍ਹਾਂ ਦਾ ਫਾਰਮ ਜਾਂ ਹੋਰ ਪਰਚੀ ਭਰਨ ਦੀ ਲੋੜ ਨਹੀਂ

Share:

ਨਵੀਂ ਦਿੱਲੀ, 21 ਮਈ/ਦੋ ਹਜ਼ਾਰ ਰੁਪਏ ਦੇ ਕਰੰਸੀ ਨੋਟਾਂ ਨੂੰ ਬੈਂਕਾਂ ਵਿੱਚੋਂ ਬਦਲਾਉਣ ਮੌਕੇ ਸਬੰਧਤ ਵਿਅਕਤੀ ਨੂੰ ਕਿਸੇ ਤਰ੍ਹਾਂ ਦਾ ਫਾਰਮ ਜਾਂ ਹੋਰ ਪਰਚੀ ਭਰਨ ਦੀ ਲੋੜ ਨਹੀਂ ਅਤੇ ਨਾ ਹੀ ਕੋਈ ਸ਼ਨਾਖਤੀ ਕਾਰਡ ਵਿਖਾਉਣਾ ਹੋਵੇਗਾ। ਭਾਰਤੀ ਸਟੇਟ ਬੈਂਕ (ਐੱਸਬੀਆਈ) ਨੇ ਆਪਣੇ ਸਾਰੇ ਮੁਕਾਮੀ ਮੁੱਖ ਦਫ਼ਤਰਾਂ ਨੂੰ ਭੇਜੇ ਪੱਤਰ ਵਿੱਚ ਸਾਫ਼ ਕਰ ਦਿੱਤਾ ਹੈ ਕਿ 2000 ਰੁਪਏ ਦੇ ਨੋਟ ਬਦਲਵਾਉਣ ਲਈ ਆਏ ਵਿਅਕਤੀਆਂ ਨੂੰ ਕਿਸੇ ਤਰ੍ਹਾਂ ਦੀ ਪਰਚੀ ਭਰਨ ਲਈ ਨਾ ਆਖਿਆ ਜਾਵੇ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਚਾਣਚੱਕ ਲਏ ਫੈਸਲੇ ਵਿੱਚ 2000 ਰੁਪਏ ਦੇ ਕਰੰਸੀ ਨੋਟ ਵਾਪਸ ਲੈਣ ਦਾ ਐਲਾਨ ਕੀਤਾ ਸੀ। ਕੇਂਦਰੀ ਬੈਂਕ ਨੇ ਕਿਹਾ ਸੀ ਕਿ ਇਕ ਦਿਨ ਵਿੱਚ ਇਕ ਵਿਅਕਤੀ ਨੂੰ ਵੱਧ ਤੋਂ ਵੱਧ 20 ਹਜ਼ਾਰ ਰੁਪਏ ਭਾਵ 2000 ਰੁਪਏ ਦੇ ਦਸ ਨੋਟ ਬਦਲਾਉਣ ਦੀ ਹੀ ਖੁੱਲ੍ਹ ਰਹੇਗੀ। ਅਜਿਹੇ ਨੋਟਾਂ ਨੂੰ ਆਪਣੇ ਖਾਤੇ ਵਿੱਚ ਜਮ੍ਹਾਂ ਕਰਨ ਬਾਰੇ ਆਰਬੀਆਈ ਨੇ ਭਾਵੇਂ ਕੋਈ ਸੀਮਾ ਨਿਰਧਾਰਤ ਨਹੀਂ ਕੀਤੀ ਹੈ ਪਰ ਇਹ ਕੇਵਾਈਸੀ ‘ਆਪਣੇ ਗਾਹਕ ਨੂੰ ਜਾਣੋ’ ਦੇ ਮੌਜੂਦਾ ਨਿਯਮਾਂ ਅਤੇ ਹੋਰ ਲਾਗੂ ਕਾਨੂੰਨੀ ਲੋੜਾਂ ਦੀ ਪਾਲਣਾ ਦੇ ਅਧੀਨ ਹੋਵੇਗਾ। ਨੋਟ ਜਮ੍ਹਾਂ ਕਰਵਾਉਣ ਜਾਂ ਬਦਲਣ ਲਈ ਲੋਕਾਂ ਨੂੰ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। -ਪੀਟੀਆਈ

seculartvindia
Author: seculartvindia

Leave a Comment

Voting poll

[democracy id="1"]

latest news