
ਹੁਸ਼ਿਆਰਪੁਰ 4 ਅਪ੍ਰੈਲ ( ਤਰਸੇਮ ਦੀਵਾਨਾ ) ਆਪਣੇ ਸਿਆਸੀ ਮੁਫਾਦਾਂ ਦੀ ਪੂਰਤੀ ਲਈ ਆਮ ਆਦਮੀ ਪਾਰਟੀ, ਕਾਂਗਰਸ, ਬੀਜੇਪੀ, ਅਕਾਲੀ ਦਲ ਬਾਦਲ ਅਤੇ ਕੋਮਨਿਸਟ ਜੱਥੇਬੰਦੀਆਂ ਦੇ ਆਗੂ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰਨ ਵਾਲੇ “ਵਾਰਸ ਪੰਜਾਬ ਦੇ” ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਝੂਠੇ ਪਰਚੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਬਦਨਾਮ ਕਰਨ ਲਈ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੈਸ ਨੋਟ ਰਾਹੀਂ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੀਤਾ ਇਸ ਸਮੇਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਭਾਈ ਸੰਦੀਪ ਸਿੰਘ ਦੀਪ ਸਿੱਧੂ ਦੀਆਂ ਕੋਸ਼ਿਸ਼ਾਂ ਸਦਕਾ ਹੋਂਦ ਵਿੱਚ ਆਈ ਜਥੇਬੰਦੀ “ਵਾਰਸ ਪੰਜਾਬ ਦੇ” ਨੇ ਪੰਜਾਬ ਦੇ ਲੋਕਾਂ ਅਤੇ ਖਾਸਕਰ ਨੌਜਵਾਨਾਂ ਦੇ ਦਿਲਾਂ ਅੰਦਰ ਖਾਸ ਜਗ੍ਹਾ ਬਣਾਈ ਪਰ ਭਾਈ ਸੰਦੀਪ ਸਿੰਘ ਸਿੱਧੂ ਦੀ ਹਕੂਮਤਾਂ ਵੱਲੋਂ ਸਾਜਸ਼ੀ ਹੱਤਿਆ ਤੋਂ ਬਾਅਦ ਜਥੇਬੰਦੀ ਦੇ ਨਵੇਂ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਦੁਬਈ ਤੋਂ ਆਪਣੇ ਸਾਰੇ ਸੁੱਖ ਆਰਾਮ ਛੱਡ ਕੇ ਪੰਜਾਬ ਦੇ ਲੋਕਾਂ ਅਤੇ ਸਿੱਖ ਨੌਜਵਾਨੀ ਜੋ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੀ ਹੋਈ ਸੀ ਦੀ ਹੋਣੀ ਨੂੰ ਸੁਧਾਰਨ ਲਈ ਬਹੁਤ ਵੱਡੇ ਉਪਰਾਲੇ ਕੀਤੇ ਜਿਸ ਨਾਲ ਪੰਜਾਬ ਦੇ ਲੋਕਾਂ ਅਤੇ ਸਿੱਖ ਨੌਜਵਾਨਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ ਉਹਨਾ ਸਤਿਕਾਰ ਪ੍ਰਾਪਤ ਕੀਤਾ ਜੋ ਕਿਸੇ ਵੀ ਅਖੌਤੀ ਪਾਰਟੀਆਂ ਦੇ ਲੀਡਰਾਂ ਨੂੰ ਪ੍ਰਾਪਤ ਨਹੀਂ ਹੋਇਆ ਜਿਸ ਤੋਂ ਘਬਰਾ ਕੇ ਭਗਵੰਤ ਮਾਨ ਸਰਕਾਰ ਨੇ ਕੇਂਦਰ ਹਕੂਮਤ ਨਾਲ ਮਿਲ ਕੇ ਉਨ੍ਹਾਂ ਖਿਲਾਫ਼ ਝੂਠੇ ਪਰਚੇ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਲਈ ਕੋਝੇ ਹਥਕੰਡੇ ਅਪਣਾਏ ਪਰ ਭਾਈ ਅੰਮ੍ਰਿਤਪਾਲ ਸਿੰਘ ਉਹਨਾਂ ਦੇ ਘੇਰੇ ਵਿੱਚੋਂ ਨਿਕਲਣ ਵਿਚ ਸਫ਼ਲ ਰਹੇ ਜਿਸ ਤੋਂ ਬੁਖ਼ਲਾਹਟ ਵਿੱਚ ਆ ਕੇ ਇਹ ਪਾਰਟੀਆਂ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਭੰਡੀ ਪ੍ਰਚਾਰ ਕਰ ਰਹੀਆਂ ਹਨ ਜਿਸ ਨੂੰ ਪੰਜਾਬ ਦੇ ਜੁਝਾਰੂ ਲੋਕ ਅਤੇ ਸਿੱਖ ਨੌਜਵਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਨ੍ਹਾਂ ਪੰਜਾਬ ਵਿਰੋਧੀ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦੇਣਗੇ