August 4, 2026 8:28 am

ਭਾਜਪਾ ਆਗੂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ: ਉਗਰਾਹਾਂ

Share:

ਭਵਾਨੀਗੜ੍ਹ, 16 ਫਰਵਰੀ//ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਉਤੇ ਹੋਏ ਜਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ 16 ਅਤੇ 17 ਫਰਵਰੀ ਨੂੰ ਪੰਜਾਬ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਅਤੇ ਭਾਜਪਾ ਆਗੂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਢਾਹੇ ਜਬਰ ਕਾਰਨ ਨਵੇਂ ਹਾਲਾਤ ਅਨੁਸਾਰ ਉਨ੍ਹਾਂ ਦੀ ਜਥੇਬੰਦੀ ਵੱਲੋਂ ਚੰਡੀਗੜ੍ਹ ਪੱਕੇ ਮੋਰਚੇ ਨੂੰ ਮੁਲਤਵੀ ਕਰਦਿਆਂ ਉਕਤ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਜਾਣ ਵਾਲੇ ਸਾਂਝੇ ਪ੍ਰੋਗਰਾਮ ਨੂੰ ਲਾਗੂ ਉਨ੍ਹਾਂ ਦੀ ਜਥੇਬੰਦੀ ਵੱਲੋਂ ਪੂਰੇ ਧੜੱਲੇ ਨਾਲ਼ ਲਾਗੂ ਕੀਤਾ ਜਾਵੇਗਾ।

seculartvindia
Author: seculartvindia

Leave a Comment

Voting poll

[democracy id="1"]

latest news