August 24, 2026 10:08 am

ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ: ਦਿੱਲੀ ਪੁਲੀਸ

Share:

ਨਵੀਂ ਦਿੱਲੀ, 28 ਅਪਰੈਲ/ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਪਹਿਲਵਾਨਾਂ ਦੀ ਜਿਨਸੀ ਸੋਸ਼ਣ ਦੀ ਸ਼ਿਕਾਇਤ ‘ਤੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਵਿਰੁੱਧ ਐੱਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅੱਜ ਐਫਆਈਆਰ ਦਰਜ ਕੀਤੀ ਜਾਵੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਦਾ ਬੈਂਚ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਬਾਰੇ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ। ਬੈਂਚ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਜਿਨਸੀ ਸੋਸ਼ਣ ਦਾ ਦੋਸ਼ ਲਗਾਉਣ ਵਾਲੀ ਨਾਬਲਗ ਲੜਕੀ ਨੂੰ ਖਤਰੇ ਦਾ ਮੁਲਾਂਕਣ ਕਰਨ ਅਤੇ ਉਸ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨ ਦਾ ਵੀ ਨਿਰਦੇਸ਼ ਦਿੱਤਾ।

seculartvindia
Author: seculartvindia

Leave a Comment

Voting poll

[democracy id="1"]

latest news