ਨਵੀਂ ਦਿੱਲੀ, 19 ਮਾਰਚ/ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ‘‘ਔਰਤਾਂ ਦੇ ਜਿਨਸੀ ਸ਼ੋਸ਼ਣ’ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਉਨ੍ਹਾਂ ਨੂੰ ਜਾਰੀ ਨੋਟਿਸ ਦੇ ਸਬੰਧ ਵਿੱਚ ਦਿੱਲੀ ਪੁਲੀਸ ਅੱਜ ਇੱਥੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਪੁਲੀਸ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਸਾਗਰ ਪ੍ਰੀਤ ਹੁੱਡਾ ਦੀ ਅਗਵਾਈ ਵਿੱਚ ਇੱਕ ਪੁਲੀਸ ਟੀਮ ਰਾਹੁਲ ਦੀ 12, ਤੁਗਲਕ ਲੇਨ ਸਥਿਤ ਰਿਹਾਇਸ਼ ’ਤੇ ਪਹੁੰਚੀ। ਸੋਸ਼ਲ ਮੀਡੀਆ ਪੋਸਟ ਦਾ ਨੋਟਿਸ ਲੈਂਦਿਆਂ, ਦਿੱਲੀ ਪੁਲੀਸ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਇੱਕ ਪ੍ਰਸ਼ਨਾਵਲੀ ਭੇਜੀ ਅਤੇ ਉਨ੍ਹਾਂ ਨੂੰ ‘‘ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਲੈ ਕੇ ਉਨ੍ਹਾਂ ਤੱਕ ਪਹੁੰਚ ਕਰਨ ਵਾਲੀਆਂ ਔਰਤਾਂ ਦੇ ਵੇਰਵੇ ਦੇਣ’’ ਲਈ ਆਖਿਆ। ਪੁਲੀਸ ਮੁਤਾਬਕ ਰਾਹੁਲ ਨੇ ‘ਭਾਰਤ ਜੋੜੋ ਯਾਤਰਾ’ ਦੇ ਸ੍ਰੀਨਗਰ ਗੇੜ ਦੌਰਾਨ ਇਹ ਬਿਆਨ ਦਿੱਤਾ ਸੀ, ‘‘ਮੈਂ ਸੁਣਿਆ ਹੈ ਕਿ ਔਰਤਾਂ ਦਾ ਹਾਲੇ ਵੀ ਜਿਨਸੀ ਸ਼ੋਸ਼ਣ ਹੋ ਰਿਹਾ ਹੈ।’’ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਕਾਂਗਰਸੀ ਆਗੂ ਨੂੰ ਇਨ੍ਹਾਂ ਪੀੜਤਾਂ ਦੇ ਵੇਰਵੇ ਦੇਣ ਲਈ ਕਿਹਾ ਸੀ ਤਾਂ ਜੋ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਸਕੇ। -ਪੀਟੀਆਈ
‘ਭਾਰਤ ਜੋੜੋ ਯਾਤਰਾ’ ਦੌਰਾਨ ‘‘ਔਰਤਾਂ ਦੇ ਜਿਨਸੀ ਸ਼ੋਸ਼ਣ’ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਨੋਟਿਸ
Share:
Voting poll
What does "money" mean to you?