
ਨਵੀਂ ਦਿੱਲੀ, 18 ਮਈ/ਭਾਰਤ ਦਾ ਨਵਾਂ ਸੰਸਦ ਭਵਨ ਬਣ ਕੇ ਤਿਆਰ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨੂੰ 28 ਮਈ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਨਵੇਂ ਸੰਸਦੀ ਭਵਨ ਦੇ ਉਦਘਾਟਨ ਦਾ ਸੱਦਾ ਦਿੱਤਾ ਹੈ। ਸਪੀਕਰ ਦੇ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ।