
ਹੁਸ਼ਿਆਰਪੁਰ 16 ਅਗਸਤ (ਤਰਸੇਮ ਦੀਵਾਨਾ) ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਵਲੋ 77ਵੇਂ ਸੁਤੰਤਰਤਾ ਦਿਵਸ ਮੌਕੇ ਸਥਾਨਕ ਸੁੰਦਰ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਡਾ: ਰਾਜ ਕੁਮਾਰ ਸੈਣੀ ਅਤੇ ਭਾਜਪਾ ਸਪੋਰਟਸ ਸੈੱਲ ਦੇ ਸੂਬਾ ਕਨਵੀਨਰ ਡਾ: ਰਮਨ ਘਈ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਭਾਜਪਾ ਸਪੋਰਟਸ ਸੈੱਲ ਦੇ ਪ੍ਰਧਾਨ ਡਾ: ਰਮਨ ਘਈ ਨੇ ਕਿਹਾ ਕਿ ਭਾਰਤ ਮਾਤਾ ਦੇ ਸੈਂਕੜੇ ਸਾਹਿਬਜ਼ਾਦਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦੀ ਪ੍ਰਾਪਤ ਕੀਤੀ ਅਤੇ ਸਾਨੂੰ ਸਾਰੇ ਭਾਰਤੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਸ਼ਹੀਦੀਆਂ ਦੇਣ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਭਾਰਤ ਮੋਦੀ ਜੀ ਦੀ ਅਗਵਾਈ ਵਿੱਚ ਵਿਸ਼ਵ ਵਿੱਚ ਇੱਕ ਮਹਾਂਸ਼ਕਤੀ ਵਜੋਂ ਉਭਰਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਤਰੱਕੀ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਭਾਜਪਾ ਸਪੋਰਟਸ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਮੋਹਿਤ ਸੰਧੂ ਨੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਡਾ: ਪੰਕਜ ਸ਼ਰਮਾ, ਡਾ: ਵਸ਼ਿਸ਼ਟ ਕੁਮਾਰ, ਰਾਜ ਕੁਮਾਰ, ਵਿਕਾਸ ਕੁਮਾਰ, ਤਾਰੀਆ, ਜਸਵੀਰ ਸਿੰਘ, ਬਾਦਲ ਸਿੰਘ, ਬਬਲੂ ਕੁਮਾਰ, ਪਰਮੇਸ਼ਵਰ ਪੰਡਿਤ, ਕਰਨੈਲ ਸਿੰਘ ਆਦਿ ਹਾਜ਼ਰ ਸਨ |