June 2, 2026 11:20 pm

ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ

Share:

ਅੰਮ੍ਰਿਤਸਰ,/ਮਜੀਠਾ ਪੁਲੀਸ ਸਟੇਸ਼ਨ ‘ਤੇ ਹੋਏ ਕਥਿਤ ਹਮਲੇ ਦੇ ਸਬੰਧ ਵਿੱਚ ਪੰਜਾਬ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਹਾਲਾਂਕਿ ਪੁਲੀਸ ਅਧਿਕਾਰੀਆਂ ਨੇ ਇਸ ਘਟਨਾਕ੍ਰਮ ‘ਤੇ ਚੁੱਪੀ ਸਾਧੀ ਹੋਈ ਹੈ, ਜਦੋਂ ਕਿ ਆਮ ਆਦਮੀ ਪਾਰਟੀ (ਆਪ) ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਐਕਸ’ (X) ‘ਤੇ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਅੱਜ ਦਿਨ ਵੇਲੇ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਮਜੀਠਾ ਪੁਲੀਸ ਥਾਣੇ ’ਤੇ ਹੋਏ ਕਥਿਤ ਹਮਲੇ, ਭੰਨਤੋੜ ਅਤੇ ਪੁਲੀਸ ਹਿਰਾਸਤ ਵਿੱਚੋਂ ਇੱਕ ਨਜ਼ਰਬੰਦ ਵਿਅਕਤੀ ਨੂੰ ਜ਼ਬਰਦਸਤੀ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ। ਐਸ ਪੀ ਆਦਿਤਿਆ ਵਾਰੀਅਰ ਦੀ ਅਗਵਾਈ ਹੇਠ ਪੁਲੀਸ ਦੀ ਇੱਕ ਟੀਮ ਨੇ ਇੱਥੋਂ ਦੇ ਗ੍ਰੀਨ ਐਵੇਨਿਊ ਇਲਾਕੇ ਵਿੱਚ ਸਥਿਤ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ। ਹਾਲਾਂਕਿ, ਛਾਪੇਮਾਰੀ ਦੌਰਾਨ ਬਿਕਰਮ ਸਿੰਘ ਮਜੀਠੀਆ ਆਪਣੇ ਘਰ ਮੌਜੂਦ ਨਹੀਂ ਸਨ। ਪੁਲੀਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹੋਰ ਕਈ ਥਾਵਾਂ ’ਤੇ ਵੀ ਛਾਪੇ ਮਾਰੇ ਜਾ ਰਹੇ ਹਨ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਵੱਲੋਂ ਜੋਬਨਪ੍ਰੀਤ ਨਾਂਅ ਦੇ ਵਿਅਕਤੀ ਨੂੰ ਮਜੀਠਾ ਪੁਲੀਸ ਸਟੇਸ਼ਨ ਵਿੱਚ ਦਰਜ ਐਫ ਆਈ ਆਰ ਨੰਬਰ 90 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐਤਵਾਰ ਸਵੇਰੇ ਲਗਪਗ 11:30 ਵਜੇ ਬਿਕਰਮ ਸਿੰਘ ਮਜੀਠੀਆ ਸਮੇਤ ਇੱਕ ਜਥੇਬੰਦੀ (ਕਿਰਤੀ ਕਿਸਾਨ ਯੂਨੀਅਨ) ਦੇ ਲੋਕ ਪੁਲੀਸ ਸਟੇਸ਼ਨ ਦੇ ਬਾਹਰ ਇਕੱਠੇ ਹੋਏ। ਕਾਨੂੰਨ ਦੀ ਪੂਰੀ ਤਰ੍ਹਾਂ ਅਣਦੇਖੀ ਕਰਦੇ ਹੋਏ, ਇਹ ਭੀੜ ਪੁਲੀਸ ਸਟੇਸ਼ਨ ਦੇ ਅੰਦਰ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਈ ਅਤੇ ਥਾਣੇ ਦੀ ਤਲਾਸ਼ੀ ਲੈਣ ਲੱਗੀ। ਉਹ ਉਸ ਕਮਰੇ ਵਿੱਚ ਪਹੁੰਚ ਗਏ ਜਿੱਥੇ ਜੋਬਨਪ੍ਰੀਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

ਅਧਿਕਾਰੀਆਂ ਮੁਤਾਬਕ ਸਾਰੇ ਸਬੂਤਾਂ ਅਤੇ ਵੀਡੀਓ ਫੁਟੇਜ ਨੂੰ ਘੋਖਣ ਤੋਂ ਬਾਅਦ ਇਸ ਸਬੰਧ ਵਿੱਚ ਮਜੀਠਾ ਪੁਲੀਸ ਸਟੇਸ਼ਨ ‘ਚ 50 ਤੋਂ ਵੱਧ ਵਿਅਕਤੀਆਂ ਵਿਰੁੱਧ ਐੱਫ ਆਈ ਆਰ (FIR) ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿੱਚ ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਨੂੰ ਹਰ ਹਾਲ ਵਿੱਚ ਗ੍ਰਿਫ਼ਤਾਰ ਕੀਤਾ ਜਾਵੇਗਾ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news