February 4, 2026 3:47 am

ਮਨੀਪੁਰ: ਗੋਲੀਬਾਰੀ ’ਚ ਤਿੰਨ ਵਿਅਕਤੀਆਂ ਦੀ ਮੌਤ ਮਗਰੋਂ ਥੌਬਲ ਜ਼ਿਲ੍ਹੇ ’ਚ ਕਰਫਿਊ ਲਗਾਇਆ

Share:

ਇੰਫਾਲ, 1 ਜਨਵਰੀ/ਮਨੀਪੁਰ ਦੇ ਥੌਬਲ ਜ਼ਿਲ੍ਹੇ ’ਚ ਸੋਮਵਾਰ ਸ਼ਾਮ ਨੂੰ ਹੋਈ ਗੋਲੀਬਾਰੀ ’ਚ ਤਿੰਨ ਵਿਅਕਤੀ ਮਾਰੇ ਗਏ ਜਦੋਂ ਕਿ ਪੰਜ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ’ਚ ਕਰਫਿਊ ਲਗਾ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਬੰਦੂਕਧਾਰੀਆਂ ਨੇ ਲਿਲੋਂਗ ਚਿੰਗਜਾਓ ਖੇਤਰ ਵਿੱਚ ਸਥਾਨਕ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ। ਮੁਲਜ਼ਮਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਗੋਲੀਬਾਰੀ ’ਚ ਤਿੰਨ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਗੁੱਸੇ ’ਚ ਆਏ ਸਥਾਨਕ ਲੋਕਾਂ ਨੇ ਤਿੰਨ ਚਾਰ ਪਹੀਆ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਕਾਰਾਂ ਕਿਸ ਦੀਆਂ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਤਾਜ਼ਾ ਹਿੰਸਾ ਤੋਂ ਬਾਅਦ ਥੌਬਲ, ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ, ਕਾਕਚਿੰਗ ਅਤੇ ਬਿਸ਼ਨੂਪੁਰ ਜ਼ਿਲ੍ਹਿਆਂ ਵਿੱਚ ਕਰਫਿਊ ਮੁੜ ਲਾਗੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਇੱਕ ਵੀਡੀਓ ਸੰਦੇਸ਼ ਵਿੱਚ ਹਿੰਸਾ ਦੀ ਨਿੰਦਾ ਕੀਤੀ ਅਤੇ ਲੋਕਾਂ, ਖਾਸ ਕਰਕੇ ਲਿਲੋਂਗ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਹਮਲਾਵਰਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕਰ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। -ਪੀਟੀਆਈ

seculartvindia
Author: seculartvindia

Leave a Comment

Voting poll

What does "money" mean to you?
  • Add your answer

latest news