February 4, 2026 11:58 am

ਮਨੀਪੁਰ ’ਚ ਸੁਰੱਖਿਆ ਬਲਾਂ ਨਾਲ ਝੜਪ ’ਚ ਨੌਜਵਾਨ ਦੀ ਮੌਤ

Share:

ਇੰਫਾਲ, 5 ਜੁਲਾਈ/ਮਨੀਪੁਰ ਦੇ ਥੌਬਲ ਜ਼ਿਲ੍ਹੇ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਆਈਆਰਬੀ ਦੇ ਜਵਾਨ ਦੇ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਮੰਗਲਵਾਰ ਰਾਤ ਸਮੇਂ  ਵਾਪਰੀ। ਇਸ ਤੋਂ ਪਹਿਲਾਂ 700-800 ਲੋਕਾਂ ਦੀ ਭੀੜ ਨੇ ਚਾਰ ਕਿਲੋਮੀਟਰ ਦੂਰ ਵੈਂਗਬਲ ਵਿਖੇ ਆਈਆਰਬੀ ਕੈਂਪ ਤੋਂ ਹਥਿਆਰ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ ਸੁਰੱਖਿਆ ਬਲਾਂ ਨਾਲ ਝੜਪ ਹੋਈ ਜਿਸ ਵਿੱਚ 27 ਸਾਲਾ ਵਿਅਕਤੀ ਮਾਰਿਆ ਗਿਆ। ਮ੍ਰਿਤਕ ਦੀ ਪਛਾਣ ਰੋਨਾਲਡੋ ਵਜੋਂ ਹੋਈ ਹੈ। ਸੁਰੱਖਿਆ ਬਲਾਂ ਨੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪਹਿਲਾਂ ਤਾਂ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਦੀ ਵਰਤੋਂ ਕੀਤੀ ਪਰ ਹਥਿਆਰਬੰਦ ਭੀੜ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ਕੀਤੀ ਗਈ।

seculartvindia
Author: seculartvindia

Leave a Comment

Voting poll

What does "money" mean to you?
  • Add your answer

latest news