August 26, 2026 8:15 pm

ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਨ ਨੂੰ ਬਾਸ਼ਰਤ ਪੱਕੀ ਜ਼ਮਾਨਤ ਦਿੱਤੀ

Share:

ਨਵੀਂ ਦਿੱਲੀ, 20 ਜੁਲਾਈ/ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੱਕੀ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਹਾਸੰਘ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਦੀ ਜ਼ਮਾਨਤ ਅਰਜ਼ੀ ਨੂੰ ਵੀ ਮਨਜ਼ੂਰੀ ਦਿੱਤੀ। ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਸਿੰਘ ਨੇ ਕਿਹਾ, ‘ਮੈਂ ਕੁਝ ਸ਼ਰਤਾਂ ਦੇ ਅਧੀਨ 25,000 ਰੁਪਏ ਦੇ ਮੁਚੱਲਕੇ ’ਤੇ ਜ਼ਮਾਨਤ ਦਿੰਦਾ ਹਾਂ।’ ਅਦਾਲਤ ਨੇ ਮੁਲਜ਼ਮਾਂ ਨੂੰ ਬਿਨਾਂ ਇਜਾਜ਼ਤ ਦੇਸ਼ ਨਾ ਛੱਡਣ ਅਤੇ ਕੇਸ ਵਿੱਚ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦੇ ਨਿਰਦੇਸ਼ ਦਿੱਤੇ।

seculartvindia
Author: seculartvindia

Leave a Comment

Voting poll

[democracy id="1"]

latest news