August 4, 2026 8:26 am

ਮਹੂਆ ਮੋਇਤਰਾ ਦੀ ਬਰਖ਼ਾਸਤਗੀ ਸਬੰਧੀ ਸਿਫ਼ਾਰਿਸ਼ ’ਤੇ ਟੀਐੱਮਸੀ ਵੱਲੋਂ ਲੋਕ ਸਭਾ ’ਚ ਚਰਚਾ ਦੀ ਮੰਗ

Share:

ਨਵੀਂ ਦਿੱਲੀ, 2 ਦਸੰਬਰ/ਟੀਐੱਮਸੀ ਆਗੂਆਂ ਨੇ ਪਾਰਟੀ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਪੈਸੇ ਲੈ ਕੇ ਸਵਾਲ ਪੁੱਛਣ ਦੇ ਮਾਮਲੇ ’ਚ ਸਦਨ ’ਚੋਂ ਬਰਖ਼ਾਸਤ ਕਰਨ ਦੀ ਸਦਾਚਾਰ ਕਮੇਟੀ ਵੱਲੋਂ ਕੀਤੀ ਗਈ ਸਿਫ਼ਾਰਿਸ਼ ’ਤੇ ਲੋਕ ਸਭਾ ’ਚ ਚਰਚਾ ਕਰਨ ਦੀ ਮੰਗ ਕੀਤੀ ਹੈ। ਸਰਕਾਰ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ’ਚ ਟੀਐੱਮਸੀ ਦੇ ਨੁਮਾਇੰਦਿਆਂ ਸੁਦੀਪ ਬੰਦੋਪਾਧਿਆਏ ਅਤੇ ਡੈਰੇਕ ਓ’ਬ੍ਰਾਇਨ ਨੇ ਦਾਅਵਾ ਕੀਤਾ ਕਿ ਸਦਨ ’ਚ ਰਿਪੋਰਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਹੀ ਕਮੇਟੀ ਦੀ ਰਿਪੋਰਟ ਨੂੰ ਜਾਣਬੁੱਝ ਕੇ ਜਨਤਕ ਕਰ ਦਿੱਤਾ ਗਿਆ ਹੈ।

seculartvindia
Author: seculartvindia

Leave a Comment

Voting poll

[democracy id="1"]

latest news