ਨਵੀਂ ਦਿੱਲੀ, 12 ਅਪਰੈਲ//ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐੱਮਸੀ ਮੈਰੀਕਾਮ ਨੇ ਅੱਜ ਆਗਾਮੀ ਪੈਰਿਸ ਓਲੰਪਿਕ ਲਈ ਭਾਰਤ ਦੀ ਮੁਹਿੰਮ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਕੋਲ ਹੁਣ ਕੋਈ ਚਾਰਾ ਨਹੀਂ ਹੈ। ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ ਕਿਹਾ ਕਿ ਮੈਰੀਕਾਮ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਇਸ ਜ਼ਿੰਮੇਵਾਰੀ ਤੋਂ ਹਟਣ ਲਈ ਕਿਹਾ ਹੈ।