April 10, 2026 8:41 pm

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੰਟੀਆਂ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ: ਵਿਧਾਇਕ ਭਰਾਜ

Share:

ਦਲਜੀਤ ਕੌਰ/ਸਾਰੋਂ/ਘਰਾਚੋਂ/ਸੰਗਰੂਰ, 05 ਮਈ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਕਰਾਂਤੀਕਾਰੀ ਸੁਧਾਰ ਲਿਆਉਣ ਦੀ ਕਵਾਇਦ ਨੂੰ ਹੋਰ ਮਜਬੂਤ ਕਰਦਿਆਂ ਸੰਗਰੂਰ ਹਲਕੇ ਵਿੱਚ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਦੋ ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ। ਅੱਜ ਵਿਧਾਇਕ ਸੰਗਰੂਰ ਵੱਲੋਂ ਪਿੰਡ ਸਾਰੋਂ ਅਤੇ ਘਰਾਚੋਂ ਵਿਖੇ ਬਣਾਏ ਗਏ ਆਮ ਆਦਮੀ ਕਲੀਨਿਕ ਸ਼ੁਰੂ ਕਰਵਾਉਣ ਸਮੇਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਗਈ ਹਰ ਗਰੰਟੀ ਹਰ ਹੀਲੇ ਪੂਰੀ ਕੀਤੀ ਜਾਵੇਗੀ ਤਾਂ ਜੋ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੰਗਰੂਰ ਹਲਕੇ ਵਿੱਚ 5 ਆਮ ਆਦਮੀ ਕਲੀਨਿਕ ਸਫਲਤਾ ਨਾਲ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਇਨ੍ਹਾਂ ਦੋ ਨਵੇਂ ਕਲੀਨਿਕਾਂ ਦੇ ਆਰੰਭ ਹੋਣ ਨਾਲ ਗਿਣਤੀ 7 ਹੋ ਗਈ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 500 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਅੱਜ ਪੂਰੇ ਪੰਜਾਬ ਵਿੱਚ 80 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਸਦੇ ਲੋੜਵੰਦਾਂ ਦੀ ਜ਼ਿੰਦਗੀ ਵਿੱਚ ਅਜਿਹਾ ਕਰਾਂਤੀਕਾਰੀ ਬਦਲਾਅ ਲਿਆਂਦਾ ਹੈ ਕਿ ਹੁਣ ਉਹ ਬਿਨਾਂ ਕਿਸੇ ਖਰਚੇ ਤੋਂ ਸਬੰਧਤ ਬਿਮਾਰੀ ਦੇ ਮੁਫ਼ਤ ਟੈਸਟ ਕਰਵਾ ਕੇ ਮੁਫ਼ਤ ਵਿੱਚ ਹੀ ਆਪਣਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਦੇ ਨਾਲ-ਨਾਲ ਸੂਬੇ ਦਾ ਹਰ ਖੇਤਰ ਵਿੱਚ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਤੇ ਇਸ ਲਈ ਨਿੱਤ ਨਵੀਆਂ ਪੁਲਾਂਘਾਂ ਪੁੱਟੀਆਂ ਜਾ ਰਹੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ. ਸੰਧੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ, ਐਸ.ਐਮ.ਓ. ਭਵਾਨੀਗੜ੍ਹ ਡਾ. ਮਹੇਸ਼ ਆਹੂਜਾ ਤੇ ਹੋਰ ਪਤਵੰਤੇ ਹਾਜ਼ਰ ਸਨ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news