ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਦਾ ਦਰਜਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਜ਼ਿਲ੍ਹੇ ਵਿੱਚ ਲੁਧਿਆਣਾ ਨੌਰਥ ਨਵੀਂ ਸਭ ਤਹਿਸੀਲ ਬਣਾਉਣ ਲਈ ਵੀ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਲਏ ਹੋਰ ਫੈਸਲਿਆਂ ਵਿਚ ਪੰਜਾਬ ਯੂਨੀਫਾਈਡ ਬਿਲਡਿੰਗ ਨਿਯਮ 2025 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਿਯਮ ਅਨੁਸਾਰ ਪੰਜਾਬ ਵਿੱਚ ਨਵੀਆਂ ਬਣਾਈਆਂ ਜਾਣ ਵਾਲੀਆਂ ਕਲੋਨੀਆਂ ਵਿੱਚ ਇਮਾਰਤ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰਨ ਲਈ ਵਿਭਾਗ ਤੋਂ ਮਨਜ਼ੂਰੀ ਲੈਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ। ਇਸ ਲਈ ਆਰਕੀਟੈਕਟ ਦਾ ਸਰਟੀਫਿਕੇਟ ਹੀ ਕਾਫ਼ੀ ਹੋਵੇਗਾ।