November 22, 2025 9:38 am

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ; ਤਨਖਾਹਾਂ ਵਿੱਚ 3 ਗੁਣਾ ਵਾਧਾ ਅਤੇ ਹੋਰ ਲਾਭਾਂ ਦਾ ਐਲਾਨ

Share:

ਦਲਜੀਤ ਕੌਰ/ਚੰਡੀਗੜ੍ਹ, 27 ਜੂਨ, 2023: ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 270 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖ਼ਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ।
ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸਲ ਇਨਕਲੂਸਿਵ ਟੀਚਰਸ ਅਤੇ ਹੋਰਾਂ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜੀ ਅਧਿਆਪਕਾਂ (ਰਾਸ਼ਟਰ ਨਿਰਮਾਤਾ) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਸਬੰਧੀ ਨੀਤੀ ਅਧੀਨ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਿੱਦਿਅਕ ਯੋਗਤਾ ਅਤੇ ਸੇਵਾਵਾਂ ਵਿੱਚ ਦਾਖਲੇ ਲਈ ਮੁੱਢਲੀਆਂ ਸ਼ਰਤਾਂ ਦੇ ਅਧਾਰ ‘ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖਾਹਾਂ ‘ਤੇ 5 ਫੀਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ।
ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ, ਜੋ ਪਹਿਲਾਂ 9500 ਰੁਪਏ ਤਨਖਾਹ ਲੈ ਰਹੇ ਸਨ ਨੂੰ ਹੁਣ 20500 ਰੁਪਏ ਤਨਖਾਹ ਵਜੇ ਮਿਲਣਗੇ ਜਦਕਿ ਈ.ਟੀ.ਟੀ. ਅਤੇ ਐੱਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰਾਂ ਬੀ. ਏ., ਐਮ.ਏ.ਬੀ.ਐਂਡ. ਡਿਗਰੀਆਂ ਵਾਲੇ ਅਜਿਹੇ ਅਧਿਆਪਕ ਜੋ ਹੁਣ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖਾਹ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਈ.ਈ.ਵੀ. ਵੰਲਟੀਅਰ ਜੋ ਹੁਣ ਤੱਕ 5500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖਾਹ ਮਿਲੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਤੱਕ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖਾਹ ਲੈ ਰਹੇ ਈ.ਜੀ.ਐੱਸ.ਈ.ਆਈ.ਈ. ਅਤੇ ਐੱਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦਾ ਇਤਿਹਾਸਕ ਫੈਸਲਾ ਹੈ ਜੋ ਇਨ੍ਹਾਂ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ 10 ਸਾਲ ਤੋਂ ਵੱਧ ਸੇਵਾ ਨਿਭਾਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ‘ਤੇ ਸਿਰਫ ਗੱਲਾਂ ਤੋਂ ਸਿਵਾਏ ਕੁਝ ਨਹੀਂ ਕੀਤਾ।
seculartvindia
Author: seculartvindia

Leave a Comment

Voting poll

What does "money" mean to you?
  • Add your answer

latest news