ਇੱਥੋਂ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਇਸ ਸਾਲ ਦੇ ਸ਼ੁਰੂ ਵਿੱਚ ਕਥਿਤ ਤੌਰ ‘ਤੇ ਦਿੱਤੇ ਗਏ “ਭਾਰਤੀ ਸਟੇਟ ਨਾਲ ਲੜਾਈ” ਵਾਲੇ ਬਿਆਨਾਂ ਨੂੰ ਲੈ ਕੇ ਦਰਜ ਕੀਤੇ ਗਏ ਕੇਸ ਵਿੱਚ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚੰਦੌਸੀ ਜ਼ਿਲ੍ਹਾ ਅਦਾਲਤ ਵਿੱਚ ਅਡੀਸ਼ਨਲ ਜ਼ਿਲ੍ਹਾ ਜੱਜ (ਏ.ਡੀ.ਜੇ.) II ਆਰਤੀ ਫੌਜਦਾਰ ਨੇ ਫ਼ੈਸਲਾ ਸੁਣਾਉਣ ਲਈ 7 ਨਵੰਬਰ ਦੀ ਤਾਰੀਖ਼ ਤੈਅ ਕੀਤੀ ਹੈ।ਇਹ ਮਾਮਲਾ ਹਿੰਦੂ ਸ਼ਕਤੀ ਦਲ ਦੇ ਰਾਸ਼ਟਰੀ ਪ੍ਰਧਾਨ ਸਿਮਰਨ ਗੁਪਤਾ ਵੱਲੋਂ ਦਾਇਰ ਕੀਤਾ ਗਿਆ ਸੀ, ਜਿਨ੍ਹਾਂ ਨੇ ਦੋਸ਼ ਲਾਇਆ ਸੀ ਕਿ ਗਾਂਧੀ ਦੀਆਂ ਟਿੱਪਣੀਆਂ ਨੇ ਜਨਤਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।