ਰਾਂਚੀ ਫੇਰੀ ਦੌਰਾਨ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਲਈ ਤਿੰਨ ਪੁਲੀਸ ਮੁਲਾਜ਼ਮ ਮੁਅੱਤਲ

ਰਾਂਚੀ, 16 ਨਵੰਬਰ/ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਂਚੀ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਲਈ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬੁੱਧਵਾਰ ਸਵੇਰੇ ਭਗਵਾਨ ਬਿਰਸਾ ਮੁੰਡਾ ਮੈਮੋਰੀਅਲ ਪਾਰਕ-ਕਮ-ਫ੍ਰੀਡਮ ਫਾਈਟਰਜ਼ ਮਿਊਜ਼ੀਅਮ ‘ਚ ਜਾਂਦੇ ਸਮੇਂ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਸਾਹਮਣੇ ਔਰਤ ਅਚਾਨਕ ਦੌੜਦੀ ਆ ਗਈ। ਇਸ ਘਟਨਾ ਤੋਂ ਬਾਅਦ ਮੁਅੱਤਲੀ ਦੀ ਕਾਰਵਾਈ ਕੀਤੀ ਗਈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਬਲਾਂ ਨੇ ਮਹਿਲਾ ਨੂੰ ਤੁਰੰਤ ਫੜ ਲਿਆ ਅਤੇ ਹਿਰਾਸਤ ਵਿੱਚ ਲੈ ਲਿਆ। ਸਰਕਾਰ ਨੇ ਏਐੱਸਆਈ ਤੇ ਦੋ ਸਿਪਾਹੀਆਂ ਨੂੰ ਮੁਅੱਤਲ ਕੀਤਾ ਹੈ।

seculartvindia
Author: seculartvindia

Leave a Comment