
ਜੈਪੁਰ, 21 ਨਵੰਬਰ/ਕਾਂਗਰਸ ਨੇ ਅੱਜ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਨੇ ਜਾਤੀ ਸਰਵੇਖਣ, ਨੌਜਵਾਨਾਂ ਨੂੰ 10 ਲੱਖ ਨੌਕਰੀਆਂ, ਪੰਚਾਇਤ ਪੱਧਰ ’ਤੇ ਭਰਤੀ ਲਈ ਇਕ ਨਵੀਂ ਯੋਜਨਾ ਸਣੇ ਕਿਸਾਨਾਂ ਲਈ ਕਈ ਸਕੀਮਾਂ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਪੱਤਰ ’ਚ ਕਿਹਾ ਕਿ ਸਰਕਾਰ ਬਣਨ ’ਤੇ ਚਿਰੰਜੀਵੀ ਸਿਹਤ ਬੀਮਾ ਯੋਜਨਾ ਦੀ ਰਾਸ਼ੀ 25 ਲੱਖ ਤੋਂ ਵਧਾ ਕੇ 50 ਲੱਖ ਕੀਤੀ ਜਾਵੇਗੀ ਅਤੇ ਛੋਟੇ ਵਪਾਰੀਆਂ ਨੂੰ ਬਿਨਾਂ ਵਿਆਜ ਦੇ ਪੰਜ ਲੱਖ ਤੱਕ ਕਰਜ਼ਾ ਦਿੱਤਾ ਜਾਵੇਗਾ ਇੱਥੇ ਪਾਰਟੀ ਦਫ਼ਤਰ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ, ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਸੀਪੀ ਜੋਸ਼ੀ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸਾਂਝੇ ਤੌਰ ’ਤੇ ਚੋਣ ਮਨੋਰਥ ਪੱਤਰ ਜਾਰੀ ਕੀਤਾ। -ਪੀਟੀਆਈ